ਚੰਡੀਗੜ੍ਹ| ਪੰਜਾਬੀ ਸਿੰਗਰ ਅੰਮ੍ਰਿਤ ਮਾਨ ਦੇ ਪਿਤਾ ਵਲੋਂ SC ਦਾ ਜਾਅਲੀ ਸਰਟੀਫਿਕੇਟ ਬਣਾ ਕੇ ਨੌਕਰੀ ਲੈਣ ਦਾ ਮੁੱਦਾ ਹੁਣ ਗੰਭੀਰ ਰੂਪ ਧਾਰਨ ਕਰਦਾ ਜਾ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਐਸਸੀ ਐਸਟੀ ਜਥੇਬੰਦੀਆਂ ਵਲੋਂ ਪੰਜਾਬ ਬੰਦ ਦਾ ਸੱਦਾ ਦੇਣ ਤੋੋਂ ਬਾਅਦ ਪੰਜਾਬ ਸਰਕਾਰ ਵੀ ਹਰਕਤ ਵਿਚ ਆ ਗਈ ਹੈ।

ਪੰਜਾਬ ਕੈਬਨਿਟ ਦੀ ਸਬ ਕਮੇਟੀ ਦੀ ਐਸਸੀ ਜਥੇਬੰਦੀਆਂ ਨਾਲ ਲੰਮੀ ਚੱਲੀ ਮੀਟਿੰਗ ਪਿੱਛੋਂ ਸਰਕਾਰ ਨੇ ਇਹ ਫੈਸਲਾ ਲਿਆ ਹੈ ਕਿ ਪੰਜਾਬੀ ਗਾਇਕ ਅੰਮ੍ਰਿਤ ਮਾਨ ਦੇ ਪਿਤਾ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

ਮੀਡੀਆ ਨਾਲ ਗੱਲਬਾਤ ਕਰਦਿਆਂ ਖਜ਼ਾਨਾ ਮੰਤਰੀ ਹਰਪਾਲ ਸਿੰਘ ਨੇ ਕਿਹਾ ਕਿ 15 ਦਿਨਾਂ ਦੇ ਅੰਦਰ-ਅੰਦਰ ਇਸ ਮਾਮਲੇ ਵਿਚ ਬਣਦੀ ਕਾਰਵਾਈ ਕੀਤੀ ਜਾਵੇਗੀ।