ਗੁਰਦਾਸਪੁਰ/ਡੇਰਾ ਬਾਬਾ ਨਾਨਕ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਡੇਰਾ ਬਾਬਾ ਨਾਨਕ ਵਿਖੇ ਮਨਾਏ ਜਾ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋੜ ਮੇਲੇ ਚੋਲਾ ਸਾਹਿਬ ਵਿਚ ਨੌਜਵਾਨ ਰੁਪਿੰਦਰ ਸਿੰਘ ਦਾ ਨੌਜਵਾਨਾਂ ਨੇ ਕਿਰਚਾ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਤੇ ਉਹ ਪਿੰਡ ਹਰੂਵਾਲ ਦਾ ਰਹਿਣ ਵਾਲਾ ਸੀ। ਮ੍ਰਿਤਕ ਨੌਜਵਾਨ ਦੀ ਉਮਰ 19 ਸਾਲ ਸੀ।
ਮ੍ਰਿਤਕ ਦੇ ਭਰਾ ਬਲਬੀਰ ਸਿੰਘ ਨੇ ਦੱਸਿਆ ਕਿ ਉਹ ਆਪਣੇ ਭਰਾ ਸਮੇਤ ਮੇਲਾ ਵੇਖਣ ਗਿਆ ਸੀ। ਨੌਜਵਾਨਾਂ ਵੱਲੋਂ ਪੁਰਾਣੀ ਰੰਜਿਸ਼ ਤਹਿਤ ਉਸ ਦੇ ਭਰਾ ਨੂੰ ਕਿਰਚਾਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਉਸ ਨੂੰ ਕਲਾਨੌਰ ਹਸਪਤਾਲ ਦਾਖਲ ਕਰਵਾਇਆ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਸਬੰਧੀ ਪੁਲਿਸ ਨੇ ਕਿਹਾ ਕਿ ਮ੍ਰਿਤਕ ਦੇ ਪਰਿਵਾਰ ਦੇ ਬਿਆਨ ਕਲਮਬੱਧ ਕੀਤੇ ਜਾ ਰਹੇ ਹਨ।