ਜੋੜਾਮਾਜਰਾ ਦਾ ਅਕਾਲੀ ਦਲ ‘ਤੇ ਤਿੱਖਾ ਤੰਜ, ਕਿਹਾ- ਡਾਇਨਾਸੌਰ ਤਾਂ ਵਾਪਸ ਆ ਸਕਦੇ ਨੇ ਪਰ ਅਕਾਲੀਆਂ ਦੀ ਸਰਕਾਰ ਨਹੀਂ 

0
952

ਚੰਡੀਗੜ੍ਹ, 14 ਦਸੰਬਰ| ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅਕਾਲੀ ਦਲ ਉਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਆਖਿਆ ਹੈ ਕਿ ਅਕਾਲੀ ਦਲ ਪੰਜਾਬ ਵਿਚ ਮੁੜ ਸਰਕਾਰ ਬਣਾਉਣ ਬਾਰੇ ਭੁੱਲ਼ ਹੀ ਜਾਵੇ। ਉਨ੍ਹਾਂ ਆਖਿਆ ਕਿ ਡਾਇਨਾਸੌਰ ਵਾਪਸ ਆ ਸਕਦੇ ਨੇ, ਅਕਾਲੀਆਂ ਦੀ ਸਰਕਾਰ ਨਹੀਂ।

ਦੱਸ ਦਈਏ ਕਿ ਸੁਖਬੀਰ ਬਾਦਲ ਨੇ ਅਕਾਲੀ ਸਰਕਾਰ ਵੇਲੇ 2015 ਵਿੱਚ ਹੋਈ ਬੇਅਦਬੀ ਦੀ ਘਟਨਾ ਅਤੇ ਘਟਨਾ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਅਸਫਲ ਰਹਿਣ ਲਈ ਸਿੱਖ ਪੰਥ ਕੋਲੋਂ ਮੁਆਫੀ ਮੰਗੀ ਹੈ।

ਉਨ੍ਹਾਂ ਵਾਅਦਾ ਕੀਤਾ ਕਿ ਜੇ ਮੁੜ ਮੌਕਾ ਮਿਲਿਆ ਤਾਂ ਅਕਾਲੀ ਦਲ ਇਸ ਘਟਨਾ ਦੇ ਦੋਸ਼ੀਆਂ ਨੂੰ ਨਾ ਸਿਰਫ ਗ੍ਰਿਫਤਾਰ ਕਰੇਗਾ, ਸਗੋਂ ਇਸ ਮੁੱਦੇ ’ਤੇ ਸਿਆਸਤ ਕਰਨ ਵਾਲਿਆਂ ਨੂੰ ਵੀ ਬੇਨਕਾਬ ਕਰੇਗਾ। ਇਸ ਉਤੇ ਜੌੜਾਮਾਜਰਾ ਨੇ ਆਖਿਆ ਕਿ ਡਾਇਨਾਸੌਰ ਵਾਪਸ ਆ ਸਕਦੇ ਨੇ, ਅਕਾਲੀਆਂ ਦੀ ਸਰਕਾਰ ਨਹੀਂ।