ਤਰਨਤਾਰਨ | 26 ਜਨਵਰੀ ਨੂੰ ਲਾਲ ਕਿਲੇ ’ਤੇ ਨਿਸ਼ਾਨ ਸਾਹਿਬ ਝੁਲਾਉਣ ਵਾਲੇ ਜੁਗਰਾਜ ਸਿੰਘ ਨੂੰ ਵੀ ਹਿਰਾਸਤ ਵਿਚ ਲੈ ਲਿਆ ਗਿਆ ਹੈ। ਖਾਲੜਾ ਦੇ ਐੱਸ. ਐੱਚ. ਓ. ਚਰਨ ਸਿੰਘ ਨੇ ਦੱਸਿਆ ਕਿ ਜੁਗਰਾਜ ਅੰਮ੍ਰਿਤਪਾਲ ਦੇ ਸੰਪਰਕ ਵਿਚ ਸੀ। ਪੁਲਿਸ ਵਲੋਂ ਉਸ ਨੂੰ ਅਦਾਲਤ ਪੱਟੀ ਵਿਖੇ ਪੇਸ਼ ਕੀਤਾ ਗਿਆ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਜੁਗਰਾਜ ਸਿੰਘ ਦਾ ਵਿਆਹ ਹੋਇਆ ਸੀ ਅਤੇ ਅੰਮ੍ਰਿਤਪਾਲ ਸਿੰਘ ਨੇ ਵੀ ਉਸ ਦੇ ਵਿਆਹ ਵਿਚ ਸ਼ਿਰਕਤ ਕੀਤੀ ਸੀ।