ਮੋਗਾ | ਇਥੋਂ ਵੱਡੀ ਖਬਰ ਸਾਹਮਣੇ ਆਈ ਹੈ। ਮਾਂ ਉਤੇ ਹਮਲੇ ਦੇ ਦੋਸ਼ ਵਿਚ ਕਬੱਡੀ ਖਿਡਾਰੀ ਕਿੰਦਾ ਨੂੰ ਗ੍ਰਿਫਤਾਰ ਕਰ ਲਿਆ ਹੈ। ਦੱਸ ਦਈਏ ਕਿ ਕੌਮਾਂਤਰੀ ਕਬੱਡੀ ਖਿਡਾਰੀ ਕਿੰਦਾ ਬੱਧਨੀ ਨੇ ਹੀ ਮਾਂ ਉਤੇ ਹਮਲਾ ਕਰਵਾਇਆ ਸੀ। ਚਰਿੱਤਰ ‘ਤੇ ਸ਼ੱਕ ਕਾਰਨ ਘਟਨਾ ਨੂੰ ਅੰਜਾਮ ਦਿੱਤਾ। ਅੱਜ ਪੁਲਿਸ ਨੇ ਇਹ ਸਾਰੀ ਜਾਣਕਾਰੀ ਦਿੱਤੀ। ਦੱਸ ਦਈਏ ਕਿ ਬੀਤੀ ਰਾਤ ਮੋਗਾ ਦੇ ਪਿੰਡ ਬੱਧਨੀ ‘ਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਕਿੰਦਾ ਬੱਧਨੀ ਦੇ ਘਰ ਅੰਦਰ ਅਣਪਛਾਤਿਆਂ ਨੇ ਫਾਇਰਿੰਗ ਕਰਕੇ ਕਿੰਦੇ ਅਤੇ ਉਸ ਦੀ ਮਾਤਾ ‘ਤੇ ਗੋਲੀਆਂ ਮਾਰੀਆਂ ਸਨ, ਜਿਸ ਸਾਰੇ ਡਰਾਮੇ ਦਾ ਅੱਜ ਭੇਦ ਖੁੱਲ੍ਹ ਗਿਆ ਹੈ।
ਕੁਲਵਿੰਦਰ ਕਿੰਦਾ ਨੇ ਆਪਣੀ ਨਿੱਜੀ ਰੰਜਿਸ਼ ਕਰਕੇ ਤਿੰਨ ਖਿਡਾਰੀਆਂ ਦਾ ਨਾਂਅ ਲਿਆ ਸੀ। ਪੁਲਿਸ ਨੇ ਕੁਲਵਿੰਦਰ ਕਿੰਦਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਸ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਹਮਲੇ ਵਿਚ ਜ਼ਖ਼ਮੀ ਔਰਤ ਰਛਪਾਲ ਕੌਰ ਨੂੰ ਮੁੱਢਲੀ ਸਹਾਇਤਾ ਲਈ ਸਿਵਲ ਹਸਪਤਾਲ ਮੋਗਾ ਤੇ ਬਾਅਦ ਵਿਚ ਡੀ. ਐਮ. ਸੀ. ਲੁਧਿਆਣਾ ਵਿਖੇ ਦਾਖਲ ਕਰਵਾਇਆ ਗਿਆ ਸੀ।
ਇਸ ਹਮਲੇ ਵਿਚ ਕਬੱਡੀ ਖਿਡਾਰੀ ਕਿੰਦੇ ਦੀ ਬਾਂਹ ‘ਤੇ ਗੋਲੀ ਲੱਗੀ ਸੀ ਅਤੇ ਉਸ ਦੀ ਮਾਂ ਨੂੰ ਗੰਭੀਰ ਰੂਪ ਵਿਚ ਜ਼ਖ਼ਮੀ ਹੋਣ ਕਾਰਨ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ। ਜੋ ਅਜੇ ਵੀ ਸੀਰੀਅਸ ਹੈ।
(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ)