ਵਿਆਹ ਕਰਵਾਉਣ ਤੋਂ ਮਨ੍ਹਾ ਕਰਨ ‘ਤੇ ਕਬੱਡੀ ਖਿਡਾਰੀ ਦਾ ਕਤਲ, ਘਰ ‘ਚ ਵੜ ਕੇ ਮਾਰੀਆਂ ਗੋਲੀਆਂ

0
748

ਸੰਗਰੂਰ, 31 ਦਸੰਬਰ | ਲੌਂਗੋਵਾਲ ‘ਚ ਕਬੱਡੀ ਖਿਡਾਰੀ ਦੀ ਗੋਲੀ ਮਾਰ ਕੇ ਹੱਤਿਆ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮੁਲਜ਼ਮ ਮ੍ਰਿਤਕ ਦਾ ਜ਼ਬਰਦਸਤੀ ਉਸ ਦੀ ਲੜਕੀ ਨਾਲ ਵਿਆਹ ਕਰਵਾਉਣਾ ਚਾਹੁੰਦੇ ਸਨ। ਜਦੋਂ ਉਸ ਨੇ ਇਨਕਾਰ ਕੀਤਾ ਤਾਂ ਉਸ ਨੇ ਘਰ ਆ ਕੇ ਉਸ ਨੂੰ ਗੋਲੀ ਮਾਰ ਦਿੱਤੀ।

ਇਹ ਘਟਨਾ ਬੀਤੀ ਰਾਤ ਪਿੰਡ ਦੇਸੂਪੁਰਾ ਵਿਚ ਵਾਪਰੀ। ਮ੍ਰਿਤਕ ਦੀ ਪਛਾਣ ਜਗਪਾਲ ਸਿੰਘ (ਜੱਗੀ) ਵਜੋਂ ਹੋਈ ਹੈ। ਜੱਗੀ ਦੇ ਪਿਤਾ ਮੱਖਣ ਸਿੰਘ ਨੇ ਦੱਸਿਆ ਕਿ ਚਮਕੌਰ ਸਿੰਘ ਵਾਸੀ ਚੀਮਾ ਮੰਡੀ ਨੇ ਉਸ ਦੇ ਘਰ ਵਿਚ ਦਾਖਲ ਹੋ ਕੇ ਗੋਲੀ ਮਾਰ ਦਿੱਤੀ। ਪਿਤਾ ਨੇ ਦੱਸਿਆ ਕਿ ਮੇਰੇ ਦੋ ਲੜਕੇ ਹਨ, ਜਿਨ੍ਹਾਂ ਵਿਚੋਂ ਇੱਕ ਦਾ ਨਾਮ ਚਮਕੌਰ ਸਿੰਘ ਹੈ, ਜਿਸ ਦਾ ਵਿਆਹ ਇੱਕ ਸਾਲ ਪਹਿਲਾਂ ਚਮਕੌਰ ਸਿੰਘ ਵਾਸੀ ਚੀਮਾ ਮੰਡੀ ਦੀ ਲੜਕੀ ਨਾਲ ਹੋਇਆ ਸੀ। ਮੁਲਜ਼ਮ ਚਮਕੌਰ ਸਿੰਘ 2 ਵਿਆਹ ਕਰ ਚੁੱਕਾ ਹੈ।

ਉਨ੍ਹਾਂ ਦੱਸਿਆ ਕਿ ਮੁਲਜ਼ਮ ਜਗਪਾਲ ਸਿੰਘ ਜੱਗੀ ’ਤੇ ਉਸ ਦੀ ਦੂਜੀ ਪਤਨੀ ਦੀ ਧੀ ਨਾਲ ਵਿਆਹ ਕਰਵਾਉਣ ਲਈ ਦਬਾਅ ਪਾ ਰਿਹਾ ਸੀ। ਉਹ ਪਹਿਲਾਂ ਵੀ ਕਈ ਵਾਰ ਸਾਡੇ ਘਰ ਆ ਕੇ ਧਮਕੀਆਂ ਦੇ ਚੁੱਕਾ ਹੈ ਪਰ ਜਗਪਾਲ ਸਿੰਘ ਜੱਗੀ ਵਿਆਹ ਲਈ ਤਿਆਰ ਨਹੀਂ ਸੀ। ਥਾਣਾ ਲੌਂਗੋਵਾਲ ਦੇ ਇੰਸਪੈਕਟਰ ਜਤਿੰਦਰਪਾਲ ਸਿੰਘ ਨੇ ਦੱਸਿਆ ਕਿ ਪਰਿਵਾਰ ਦੀ ਆਪਸੀ ਰੰਜਿਸ਼ ਕਾਰਨ ਜਗਪਾਲ ਸਿੰਘ (ਜੱਗੀ) ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਅਸੀਂ ਉਸ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)