ਕਪੂਰਥਲਾ| ਕੌਮਾਂਤਰੀ ਕਬੱਡੀ ਖਿਡਾਰੀ ਸੰਦੀਪ ਸਿੰਘ ਨੰਗਲ ਅੰਬੀਆਂ ਦੇ ਕਤਲ ਦੇ ਦੋਸ਼ੀ ਹਰਿੰਦਰ ਸਿੰਘ ਫੌਜੀ ਦੀ ਕਪੂਰਥਲਾ ਜੇਲ੍ਹ ‘ਚ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਵਧੀਕ ਸੈਸ਼ਨ ਜੱਜ ਕੇ ਕੇ ਜੈਨ ਦੀ ਅਦਾਲਤ ਨੇ ਹਮਲੇ ਦੀ ਜਾਂਚ ਦੇ ਹੁਕਮ ਜਾਰੀ ਕੀਤੇ ਹਨ। ਉਥੇ ਹੀ ਕਪੂਰਥਲਾ ਜੇਲ੍ਹ ਪ੍ਰਸ਼ਾਸਨ ਨੂੰ ਸੀਸੀਟੀਵੀ ਰਿਕਾਰਡਿੰਗ ਅਦਾਲਤ ਵਿੱਚ ਪੇਸ਼ ਕਰਨ ਲਈ ਕਿਹਾ ਗਿਆ ਹੈ।
ਇਸ ਸਬੰਧੀ ਐਡਵੋਕੇਟ ਮਨਦੀਪ ਸੇਂਗਰ ਨੇ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਕੇ ਖੁਲਾਸਾ ਕੀਤਾ ਸੀ ਕਿ 31 ਜੁਲਾਈ ਨੂੰ ਰਾਤ 12 ਵਜੇ ਦੇ ਕਰੀਬ ਕੁਝ ਵਿਅਕਤੀ ਪੁਲਿਸ ਦੀ ਵਰਦੀ ਵਿੱਚ ਕਪੂਰਥਲਾ ਜੇਲ੍ਹ ਵਿੱਚ ਆਏ ਸਨ। ਉਥੇ ਉਹ ਉਸੇ ਬੈਰਕ ਵਿਚ ਗਏ ਜਿਸ ਵਿਚ ਹਰਿੰਦਰ ਸਿੰਘ ਫੌਜੀ ਬੰਦ ਸੀ। ਬੈਰਕ ਵਿੱਚ ਇਨ੍ਹਾਂ ਵਿਅਕਤੀਆਂ ਨੇ ਹਰਿੰਦਰ ਸਿੰਘ ਫੌਜੀ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਫਿਰ ਉਥੇ ਹੀ ਛੱਡ ਕੇ ਚਲੇ ਗਏ।
ਵਕੀਲ ਨੇ ਆਪਣੀ ਦਰਖਾਸਤ ਵਿੱਚ ਕਿਹਾ ਕਿ ਪੁਲਿਸ ਵਰਦੀ ਵਿੱਚ ਆਏ ਵਿਅਕਤੀਆਂ ਨੇ ਹਰਿੰਦਰ ਸਿੰਘ ਫੌਜੀ ਨੂੰ ਪੁੱਛਿਆ, “ਕੀ ਤੁਸੀਂ ਫੌਜੀ ਹੋ?” ਅਤੇ ਜਿਵੇਂ ਹੀ ਫੌਜੀ ਨੇ ਜਵਾਬ ਵਿੱਚ ਸਿਰ ਹਿਲਾਇਆ, ਉਸਨੂੰ ਕੁੱਟਿਆ ਗਿਆ। ਵਕੀਲ ਨੇ ਅਦਾਲਤ ਨੂੰ ਇਸ ਮਾਮਲੇ ਵਿੱਚ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਨ ਦੀ ਅਪੀਲ ਕੀਤੀ ਹੈ।
(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ https://bit.ly/3Iay74n ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ