ਮੁੰਬਈ: ਦੇਸ਼ ਦੀ ਆਰਥਿਕ ਰਾਜਧਾਨੀ ਮੁੰਬਈ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ 38 ਸਾਲਾ ਪਿਤਾ ਨੇ ਆਪਣੇ ਪੁੱਤਰ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਸ਼ਨੀਵਾਰ ਸਵੇਰੇ ਮਲਵਾਨੀ ਚਰਚ ਨੇੜੇ ਘਰ ‘ਚ ਸੁੱਤੇ ਪਏ ਆਪਣੇ ਪੰਜ ਸਾਲਾ ਬੇਟੇ ਦੀ ਹੱਤਿਆ ਕਰਨ ਦੇ ਦੋਸ਼ ‘ਚ ਇਕ ਪਿਤਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਦੋਸ਼ੀ ਪਿਤਾ ਨੰਦਨ ਨੇ ਆਪਣੇ ਪੁੱਤਰ ਦੀ ਹੱਤਿਆ ਕਰਨ ਤੋਂ ਬਾਅਦ ਥਾਣੇ ‘ਚ ਆਤਮ ਸਮਰਪਣ ਕਰ ਦਿੱਤਾ। ਨੰਦਨ ਅਤੇ ਉਸਦੀ 35 ਸਾਲਾ ਪਤਨੀ ਸੁਨੀਤਾ ਮਾਲਵਾਨੀ ਵਿੱਚ ਅੰਡੇ ਦੀ ਦੁਕਾਨ ਚਲਾਉਂਦੇ ਹਨ। ਉਸ ਦੀ 13 ਸਾਲ ਦੀ ਬੇਟੀ ਅਤੇ 5 ਸਾਲ ਦਾ ਬੇਟਾ ਸੀ।