ਜਲੰਧਰ| ਸ਼ਹਿਰ ਦੇ ਨਾਲ ਲੱਗਦੇ ਪਿੰਡ ਫੋਲੜੀਵਾਲ ‘ਚ ਪਿਤਾ ਨੇ 6 ਮਹੀਨੇ ਦੀ ਬੱਚੀ ਦਾ ਕਤਲ ਕਰ ਕੇ ਜ਼ਮੀਨ ‘ਚ ਦੱਬ ਦਿੱਤਾ। ਕਤਲ ਤੋਂ ਪਹਿਲਾਂ ਮਾਸੂਮ ਨਾਲ ਬਲਾਤਕਾਰ ਕੀਤਾ। ਬੱਚੀ ਦੀ ਲਾਸ਼ ਦਾ ਬੁੱਧਵਾਰ ਨੂੰ ਸਿਵਲ ਹਸਪਤਾਲ ‘ਚ ਪੋਸਟਮਾਰਟਮ ਕਰਵਾਇਆ ਗਿਆ। ਪੋਸਟਮਾਰਟਮ ਵਿੱਚ ਬਲਾਤਕਾਰ ਦੀ ਪੁਸ਼ਟੀ ਹੋਈ ਹੈ।
ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਗਈ। ਪੁਲਿਸ ਨੇ ਕਾਤਲ ਪਿਤਾ ਨੂੰ ਅਦਾਲਤ ਵਿੱਚ ਪੇਸ਼ ਕਰ ਕੇ ਇੱਕ ਦਿਨ ਦੇ ਰਿਮਾਂਡ ’ਤੇ ਲਿਆ ਹੈ।ਪੁਲਸ ਨੇ ਦੋਸ਼ੀ ਪਿਤਾ ਨੂੰ ਗ੍ਰਿਫਤਾਰ ਕਰ ਲਿਆ ਹੈ। ਲਾਸ਼ ਵੀ ਬਰਾਮਦ ਕਰ ਲਈ ਗਈ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਲਾਸ਼ ਫੋਲੜੀਵਾਲ ਵਿੱਚ ਪਾਣੀ ਵਾਲੀ ਟੈਂਕੀ ਨੇੜਿਓਂ ਬਰਾਮਦ ਹੋਈ ਸੀ। ਲਾਸ਼ ਨੂੰ ਪੋਸਟਮਾਰਟਮ ਲਈ ਮੋਰਚਰੀ ‘ਚ ਰਖਵਾਇਆ ਗਿਆ ਸੀ। ਅਧਿਕਾਰੀਆਂ ਨੇ ਦੱਸਿਆ ਕਿ ਗ੍ਰਿਫਤਾਰ ਵਿਅਕਤੀ ਅਰਜੁਨ ਦੀ ਪਤਨੀ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦਾ ਪਤੀ ਬੇਟੀ ਨੂੰ ਪਸੰਦ ਨਹੀਂ ਕਰਦਾ ਸੀ। ਉਹ ਮੇਰੇ ਤੋਂ ਪੁੱਤਰ ਚਾਹੁੰਦਾ ਸੀ ਪਰ ਧੀ ਹੋਣ ਤੋਂ ਬਾਅਦ ਉਸ ਦਾ ਰਵੱਈਆ ਬਦਲ ਗਿਆ।
ਦੀਵਾਲੀ ਦੀ ਰਾਤ ਪਤਨੀ ਨਾਲ ਸਰੀਰਕ ਸਬੰਧ ਬਣਾਉਣਾ ਚਾਹੁੰਦਾ ਸੀ। ਜਦੋਂ ਉਸ ਨੇ ਨਾਂਹ ਕਰ ਦਿੱਤੀ ਤਾਂ ਉਸ ਨਾਲ ਹੱਥੋਪਾਈ ਵੀ ਹੋ ਗਈ। ਬੇਟੀ ਸੁੱਤੀ ਹੋਈ ਸੀ ਤਾਂ ਉਹ ਉਸ ਨੂੰ ਚੁੱਕ ਕੇ ਲੈ ਗਿਆ। ਫਿਰ ਉਸ ਨੇ ਆਪਣੀ ਧੀ ਨਾਲ ਉਹ ਕੰਮ ਕੀਤਾ, ਜੋ ਉਹ ਆਪਣੀ ਪਤਨੀ ਨਾਲ ਕਰਨਾ ਚਾਹੁੰਦਾ ਸੀ। ਬੇਟੀ ਚਿਲਾਵੇ ਨਾ ਇਸ ਲਈ ਉਸ ਦੇ ਮੂੰਹ ‘ਤੇ ਹੱਥ ਰੱਖ ਦਿੱਤਾ। ਬੱਚੀ ਨੇ ਹਰਕਤ ਕਰਨੀ ਬੰਦ ਕਰ ਦਿੱਤੀ।
                
		



































