ਕਲਯੁਗੀ ਇਸ਼ਕ : ਲਿਵ-ਇਨ ਵਿਚ ਰਹਿ ਰਹੀ ਲੜਕੀ ਦੀ ਅਸ਼ਲੀਲ ਵੀਡੀਓ ਬਣਾ ਕੇ ਠੱਗੇ 32 ਲੱਖ, ਵਿਆਹ ਤੋਂ ਵੀ ਮੁੱਕਰਿਆ

0
308

ਜ਼ੀਰਕਪੁਰ। ਜ਼ੀਰਕਪੁਰ ਪੁਲਸ ਨੇ ਇਕ ਔਰਤ ਦੀ ਸ਼ਿਕਾਇਤ ’ਤੇ ਇਕ ਵਿਅਕਤੀ ਖ਼ਿਲਾਫ ਵਿਆਹ ਦਾ ਝਾਂਸਾ ਦੇ ਕੇ  ਜਬਰ-ਜ਼ਿਨਾਹ ਕਰਨ, ਅਸ਼ਲੀਲ ਤਸਵੀਰਾਂ ਅਤੇ ਵੀਡੀਓ ਬਣਾ ਕੇ ਬਲੈਕਮੇਲ ਕਰਨ ਅਤੇ ਭਰੋਸੇ ਨਾਲ 32 ਲੱਖ ਰੁਪਏ ਠੱਗਣ ਦੇ ਦੋਸ਼ ’ਚ ਮਾਮਲਾ ਦਰਜ ਕੀਤਾ ਹੈ।

ਮੁਲਜ਼ਮ ਇਕ ਸਾਲ ਤੋਂ ਔਰਤ ਨਾਲ ਵਿਆਹ ਦੇ ਬਹਾਨੇ ਲਿਵ-ਇਨ ਰਿਲੇਸ਼ਨਸ਼ਿਪ ਵਿਚ ਰਹਿ ਕੇ ਜਬਰ-ਜ਼ਨਾਹ ਕਰਦਾ ਆ ਰਿਹਾ ਸੀ। ਪੁਲਸ ਨੇ ਔਰਤ ਦੀ ਸ਼ਿਕਾਇਤ ’ਤੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਦਲਜੀਤ ਸਿੰਘ ਪਿੰਡ ਹੈਬਤਪੁਰ ਥਾਣਾ ਡੇਰਾਬੱਸੀ ਵਜੋਂ ਹੋਈ ਹੈ, ਜਿਸਨੂੰ ਕਾਬੂ ਕਰਨ ਲਈ ਪੁਲਸ ਨੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।

ਪੁਲਸ ਨੂੰ ਦਿੱਤੇ ਬਿਆਨ ’ਚ ਔਰਤ ਨੇ ਦੱਸਿਆ ਕਿ ਉਕਤ ਮਲਜ਼ਮ ਇਕ ਸਾਲ ਤੋਂ ਉਸ ਨਾਲ ਲਿਵ-ਇਨ ਰਿਲੇਸ਼ਨਸ਼ਿਪ ’ਚ ਰਹਿ ਰਿਹਾ ਸੀ ਅਤੇ ਵਿਆਹ ਦੇ ਬਹਾਨੇ ਸਰੀਰਕ ਸਬੰਧ ਵੀ ਬਣਾ ਰਿਹਾ ਸੀ।

ਮੁਲਜ਼ਮ ਨੇ ਪੀੜਤਾ ਨੂੰ ਭਰੋਸੇ ਵਿਚ ਲੈ ਕੇ ਹੌਲੀ-ਹੌਲੀ 32 ਲੱਖ ਰੁਪਏ ਲੈ ਲਏ ਅਤੇ ਉਸ ਦੀਆਂ ਅਸ਼ਲੀਲ ਤਸਵੀਰਾਂ ਖਿੱਚੀਆਂ ਅਤੇ ਵੀਡੀਓਜ਼ ਵੀ ਬਣਾਈਆਂ, ਜਿਸ ਤੋਂ ਬਾਅਦ ਉਹ ਉਸ ਨੂੰ ਬਲੈਕਮੇਲ ਕਰਨ ਲੱਗ ਪਿਆ ਅਤੇ ਹੁਣ ਉਹ ਉਸ ਨਾਲ ਵਿਆਹ ਕਰਨ ਤੋਂ ਇਨਕਾਰ ਕਰ ਰਿਹਾ ਹੈ।

ਮੁਲਜ਼ਮ ਪੀੜਤਾ ਦੇ ਪੈਸੇ ਵਾਪਸ ਕਰਨ ਤੋਂ ਵੀ ਇਨਕਾਰ ਕਰ ਰਿਹਾ ਹੈ, ਜਿਸ ਦੀ ਸ਼ਿਕਾਇਤ ਪੀੜਤਾ ਨੇ ਮੋਹਾਲੀ ਦੇ ਐੱਸ. ਐੱਸ. ਪੀ. ਨੂੰ ਦਿੱਤੀ, ਜਿਸ ਤੋਂ ਬਾਅਦ ਮਹਿਲਾ ਥਾਣਾ ਮੁਖੀ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।