ਨਵੀਂ ਦਿੱਲੀ | ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 3 ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ। ਇਨ੍ਹਾਂ ਖੇਤਾਂ ਕਾਨੂੰਨਾਂ ਖਿਲਾਫ ਦੇਸ਼ ‘ਚ ਥਾਂ-ਥਾਂ ਪਿਛਲੇ ਇਕ ਸਾਲ ਤੋਂ ਵਿਰੋਧ ਪ੍ਰਦਰਸ਼ਨ ਹੋ ਰਹੇ ਸਨ। ਪੀਐੱਮ ਮੋਦੀ ਦੇ ਇਸ ਅਚਾਨਕ ਐਲਾਨ ਨੇ ਦੇਸ਼ ਵਾਸੀਆਂ ਨੂੰ ਹੈਰਾਨ ਕਰ ਦਿੱਤਾ ਹੈ। ਇਸ ਦੌਰਾਨ ਤਰ੍ਹਾਂ-ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਵੀ ਆਉਣੀਆਂ ਸ਼ੁਰੂ ਹੋ ਗਈਆਂ ਹਨ।
ਇਹ ਇਕ ਅਜਿਹਾ ਮੁੱਦਾ ਸੀ, ਜਿਸ ‘ਤੇ ਕਈ ਬਾਲੀਵੁੱਡ ਹਸਤੀਆਂ ਵੀ ਸੋਸ਼ਲ ਮੀਡੀਆ ਰਾਹੀਂ ਲਗਾਤਾਰ ਆਪਣੀ ਰਾਇ ਜ਼ਾਹਿਰ ਕਰ ਰਹੀਆਂ ਸਨ। ਕੁਝ ਲੋਕ ਇਸ ਦੇ ਹੱਕ ‘ਚ ਜਾਂ ਵਿਰੋਧ ‘ਚ ਬੋਲ ਰਹੇ ਸਨ। ਖੇਤੀ ਕਾਨੂੰਨ ਵਾਪਸ ਕਰਨ ਦੇ ਫੈਸਲੇ ਦੀ ਕੁਝ ਮਸ਼ਹੂਰ ਹਸਤੀਆਂ ਨੇ ਆਲੋਚਨਾ ਕੀਤੀ ਹੈ ਤਾਂ ਕੁਝ ਇਸ ਦਾ ਸਵਾਗਤ ਕਰ ਰਹੇ ਹਨ।
ਅਦਾਕਾਰਾ ਕੰਗਨਾ ਰਣੌਤ ਨੇ ਜਿਥੇ ਇਸ ਨੂੰ ਦੁਖਦ ਤੇ ਸ਼ਰਮਨਾਕ ਦੱਸਿਆ, ਉਥੇ ਅਦਾਕਾਰ ਸੋਨੂੰ ਸੂਦ ਨੇ ਖੇਤੀ ਕਾਨੂੰਨਾਂ ਦੀ ਵਾਪਸੀ ‘ਤੇ ਖੁਸ਼ੀ ਜ਼ਾਹਿਰ ਕਰਦਿਆਂ ਪੀਐੱਮ ਮੋਦੀ ਦਾ ਧੰਨਵਾਦ ਕੀਤਾ।
ਸੋਨੂੰ ਨੇ ਲਿਖਿਆ, ”ਕਿਸਾਨ ਆਪਣੇ ਖੇਤਾਂ ਵਿੱਚ ਵਾਪਸ ਆਉਣਗੇ। ਦੇਸ਼ ਦੇ ਖੇਤ ਫਿਰ ਲਹਿਰਾਉਣਗੇ। ਧੰਨਵਾਦ ਨਰਿੰਦਰ ਮੋਦੀ ਜੀ।”
ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ
- ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
- ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ
- ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
- ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ