ਨਿਊਜ਼ ਡੈਸਕ| ਕੰਗਨਾ ਰਣੌਤ ਨੇ ਹਾਲ ਹੀ ‘ਚ ਸਲਮਾਨ ਖਾਨ ਨੂੰ ਮਿਲ ਰਹੀਆਂ ਧਮਕੀਆਂ ‘ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਕੰਗਨਾ ਨੇ ਕਿਹਾ ਕਿ ਸਲਮਾਨ ਖਾਨ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਸੁਰੱਖਿਆ ਮਿਲ ਰਹੀ ਹੈ। ਦੇਸ਼ ਸੁਰੱਖਿਅਤ ਹੱਥਾਂ ਵਿੱਚ ਹੈ, ਇਸ ਲਈ ਸੁਰੱਖਿਆ ਨੂੰ ਲੈ ਕੇ ਡਰਨ ਦੀ ਕੋਈ ਗੱਲ ਨਹੀਂ ਹੈ।
ਨਿਊਜ਼ ਏਜੰਸੀ ਏਐਨਆਈ ਮੁਤਾਬਕ ਕੰਗਨਾ ਨੇ ਕਿਹਾ- “ਅਸੀਂ ਅਦਾਕਾਰ ਹਾਂ। ਕੇਂਦਰ ਸਰਕਾਰ ਨੇ ਸਲਮਾਨ ਖਾਨ ਨੂੰ ਸੁਰੱਖਿਆ ਪ੍ਰਦਾਨ ਕੀਤੀ ਹੈ। ਉਨ੍ਹਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਸੁਰੱਖਿਆ ਮਿਲ ਰਹੀ ਹੈ। ਇਸ ਲਈ ਡਰਨ ਦੀ ਕੋਈ ਗੱਲ ਨਹੀਂ ਹੈ।
ਮੈਨੂੰ ਧਮਕੀਆਂ ਵੀ ਦਿੱਤੀਆਂ ਗਈਆਂ ਸਨ, ਜਿਸ ਤੋਂ ਬਾਅਦ ਸਰਕਾਰ ਨੇ ਮੈਨੂੰ ਵੀ ਸੁਰੱਖਿਆ ਦਿੱਤੀ। ਅੱਜ ਦੇਸ਼ ਸੁਰੱਖਿਅਤ ਹੱਥਾਂ ਵਿੱਚ ਹੈ, ਸਾਨੂੰ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ।”
ਦਰਅਸਲ, ਹਾਲ ਹੀ ਵਿੱਚ ਸਲਮਾਨ ਖਾਨ ਨੇ ਇੱਕ ਇੰਟਰਵਿਊ ਦੌਰਾਨ ਮੁੰਬਈ ਪੁਲਿਸ ਦੁਆਰਾ ਦਿੱਤੀ ਗਈ ਸੁਰੱਖਿਆ ਬਾਰੇ ਗੱਲ ਕੀਤੀ ਸੀ। ਉਨ੍ਹਾਂ ਕਿਹਾ- ‘ਯੂਏਈ ‘ਚ ਸਭ ਸੁਰੱਖਿਅਤ ਹੈ, ਭਾਰਤ ਅੰਦਰ ਥੋੜ੍ਹੀ ਜਿਹੀ ਸਮੱਸਿਆ ਹੈ।’