ਚੰਡੀਗੜ੍ਹ, 6 ਜਨਵਰੀ | ਬਾਲੀਵੁੱਡ ਅਦਾਕਾਰਾ ਤੇ ਹਿਮਾਚਲ ਦੇ ਮੰਡੀ ਤੋਂ ਬੀਜੇਪੀ ਸੰਸਦ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਨੂੰ ਕਰੀਬ 3 ਮਹੀਨੇ ਪਹਿਲਾਂ ਸੈਂਸਰ ਬੋਰਡ ਤੋਂ ਹਰੀ ਝੰਡੀ ਮਿਲਣ ਤੋਂ ਬਾਅਦ 17 ਜਨਵਰੀ ਨੂੰ ਰਿਲੀਜ਼ ਹੋਵੇਗੀ। ਕੰਗਨਾ ਨੇ ਫਿਲਮ ਦਾ ਟ੍ਰੇਲਰ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਸ਼ੇਅਰ ਕੀਤਾ ਹੈ। ਇਸ ਫਿਲਮ ਤੋਂ ਇਤਰਾਜ਼ਾਂ ਤੋਂ ਬਾਅਦ ਜਰਨੈਲ ਸਿੰਘ ਭਿੰਡਰਾਂਵਾਲਾ ਅਤੇ ਖਾਲਿਸਤਾਨ ਨਾਲ ਸਬੰਧਤ ਦ੍ਰਿਸ਼ ਹਟਾ ਦਿੱਤੇ ਗਏ ਹਨ।