ਕੰਗਨਾ ਨੂੰ ਸੀਰੀਅਸ ਨਾ ਲਿਆ ਜਾਵੇ, ਸਿਰਫ਼ ਸਮਾਜਿਕ ਭਾਈਚਾਰੇ ਨੂੰ ਤੋੜਨ ਦੀ ਸਾਜਿਸ਼… ਬੋਲੇ, ਚਰਨਜੀਤ ਸਿੰਘ ਚੰਨੀ

0
156

1, ਸਿਤੰਬਰ। ਬੀਜੇਪੀ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਦੇ ਕਿਸਾਨਾਂ ਖਿਲਾਫ ਦਿੱਤੇ ਬਿਆਨ ਦਾ ਪੰਜਾਬ ਭਰ ਵਿੱਚ ਤਿੱਖਾ ਵਿਰੋਧ ਹੋ ਰਿਹਾ ਹੈ। ਇਸੇ ਦੌਰਾਨ ਸੰਸਦ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੰਗਨਾ ਰਣੌਤ ਨੂੰ ਲੈ ਕੇ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ SGPC ਦੀ ਇਜਾਜ਼ਤ ਤੋਂ ਬਿਨਾ ਨਾ ਤਾਂ ਫਿਲਮ ਚੱਲੇਗੀ ਅਤੇ ਨਾ ਹੀ ਚੱਲਣ ਦਿੱਤੀ ਜਾਵੇਗੀ।

ਜਦਕਿ ਉਨ੍ਹਾਂ ਕਿਹਾ ਕਿ ਕੰਗਣਾ ਨੂੰ ਜ਼ਿਆਦਾ ਗੰਭੀਰਤਾ ਨਾਲ ਨਹੀਂ ਲੈਣਾ ਚਾਹੀਦਾ, ਉਥੇ ਹੀ ਸਿਮਰਨਜੀਤ ਸਿੰਘ ਨੇ ਵੀ ਮਾਨ ‘ਤੇ ਵਿਅੰਗ ਕੱਸਦਿਆਂ ਕਿਹਾ ਕਿ ਉਨ੍ਹਾਂ ਵਾਂਗ ਗੁੱਸਾ ਨਹੀਂ ਕਰਨਾ ਚਾਹੀਦਾ।

ਪੰਜਾਬ ਹੀ ’ਚ ਨਹੀਂ ਬਲਕਿ ਦੇਸ਼ਭਰ ’ਚ ਭਾਈਚਾਰਕ ਸਾਂਝ ਨੂੰ ਕਾਇਮ ਰੱਖਣਾ ਹੈ ਜੇਕਰ ਕੋਈ ਵੀ ਦੇਸ਼ ਵਿਰੋਧੀ ਤਾਕਤ ਇਸ ਨੂੰ ਤੋੜਨ ਦੀ ਕੋਸ਼ਿਸ਼ ਕਰੇਗੀ ਉਸਦਾ ਢੁੱਕਵਾਂ ਜਵਾਬ ਦਿੱਤਾ ਜਾਵੇਗਾ।