ਪੰਜਾਬ ਤੇ ਪੰਜਾਬੀਆਂ ਨੂੰ ਲੈ ਕੇ ਕੰਗਨਾ ਦੇ ਫਿਰ ਵਿਗੜੇ ਬੋਲ ! ਸ਼ਰੇਆਮ ਕਹੀ ਇਹ ਗੱਲ

0
790

ਹਿਮਾਚਲ, 3 ਅਕਤੂਬਰ | ਆਪਣੇ ਵਿਵਾਦਿਤ ਬਿਆਨਾਂ ਨੂੰ ਲੈ ਕੇ ਸੁਰਖੀਆਂ ‘ਚ ਰਹਿਣ ਵਾਲੀ ਬਾਲੀਵੁੱਡ ਅਦਾਕਾਰਾ ਅਤੇ ਭਾਜਪਾ ਸੰਸਦ ਕੰਗਨਾ ਰਣੌਤ ਨੇ ਇਕ ਵਾਰ ਫਿਰ ਇਤਰਾਜ਼ਯੋਗ ਬਿਆਨ ਦਿੱਤਾ ਹੈ। ਕੰਗਨਾ ਨੇ ਸਿੱਧੇ ਤੌਰ ‘ਤੇ ਨਾਂ ਲਏ ਬਿਨਾਂ ਹਿਮਾਚਲ ਪ੍ਰਦੇਸ਼ ‘ਚ ਫੈਲੇ ਨਸ਼ਿਆਂ ਲਈ ਪੰਜਾਬ ਨੂੰ ਜ਼ਿੰਮੇਵਾਰ ਠਹਿਰਾਇਆ ਹੈ।

ਇੱਕ ਇਕੱਠ ਨੂੰ ਸੰਬੋਧਨ ਕਰਦਿਆਂ ਕੰਗਨਾ ਰਣੌਤ ਨੇ ਕਿਹਾ ਕਿ ਸਾਡੇ ਅੱਗੇ ਤੇ ਪਿੱਛੇ ਰਾਜਾਂ ਤੋਂ ਇੱਥੇ ਨਵੀਆਂ ਚੀਜ਼ਾਂ ਆਉਣੀਆਂ ਸ਼ੁਰੂ ਹੋ ਜਾਂਦੀਆਂ ਹਨ, ਚਾਹੇ ਉਹ ਚਿੱਟਾ, ਹਿੰਸਾ ਜਾਂ ਕੁਝ ਵੀ ਹੋਵੇ। ਤੁਸੀਂ ਜਾਣਦੇ ਹੋ ਕਿ ਮੈਂ ਕਿਸ ਰਾਜ ਦੀ ਗੱਲ ਕਰ ਰਹੀ ਹਾਂ। ਇਨ੍ਹਾਂ ਦਾ ਸੁਭਾਅ ਬਹੁਤ ਗਰਮ ਹੁੰਦਾ ਹੈ ਅਤੇ ਉਹ ਬਹੁਤ ਹੁਸ਼ਿਆਰ ਹੁੰਦੇ ਹਨ। ਉਹ ਨਸ਼ੇ ਕਰਦੇ ਹਨ, ਸ਼ਰਾਬ ਪੀਂਦੇ ਹਨ ਅਤੇ ਰੌਲਾ ਪਾਉਂਦੇ ਹਨ। ਕੰਗਨਾ ਨੇ ਕਿਹਾ ਕਿ ਮੈਂ ਹਿਮਾਚਲ ਦੇ ਬੱਚਿਆਂ ਨੂੰ ਅਪੀਲ ਕਰਦੀ ਹਾਂ ਕਿ ਉਹ ਇਨ੍ਹਾਂ ਦੇ ਪ੍ਰਭਾਵ ‘ਚ ਨਾ ਆਉਣ। ਅਸੀਂ ਉਨ੍ਹਾਂ ਤੋਂ ਕੁਝ ਨਹੀਂ ਸਿੱਖਿਆ, ਉਨ੍ਹਾਂ ਨੇ ਸਾਡੀ ਜਵਾਨੀ ਬਰਬਾਦ ਕਰ ਦਿੱਤੀ ਹੈ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)