SYL ਪਿੱਛੋਂ ਬੰਦੀ ਸਿੱਖਾਂ ਦੀ ਰਿਹਾਈ ‘ਤੇ ਗਾਇਆ ਕੰਵਰ ਗਰੇਵਾਲ ਦਾ ਗੀਤ ਵੀ ਯੂ-ਟਿਊਬ ‘ਤੇ ਬੈਨ

0
7630

ਹਾਲ ਹੀ ‘ਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਰਿਲੀਜ਼ ਹੋਏ ਨਵੇਂ ਗੀਤ ‘ਐੱਸ.ਵਾਈ.ਐੱਲ.’ ਨੂੰ ਯੂਟਿਊਬ ਤੋਂ ਹਟਾ ਦਿੱਤਾ ਗਿਆ ਸੀ। ਸਿੱਧੂ ਦੇ ਇਸ ਗੀਤ ਵਿਚ ਬੰਦੀ ਸਿੰਘਾਂ ਦੀ ਰਿਹਾਈ ਦੀ ਗੱਲ ਕੀਤੀ ਗਈ ਸੀ।

ਸਿੱਧੂ ਦੇ ਗੀਤ ਐੱਸ.ਵਾਈ.ਐੱਲ ਤੋਂ ਬਾਅਦ ਹੁਣ ਸਰਕਾਰ ਨੇ ਪੰਜਾਬੀ ਸੂਫੀ ਗਾਇਕ ਕੰਵਰ ਗਰੇਵਾਲ ਦੇ ਗੀਤ ‘ਰਿਹਾਈ’ ‘ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਕੰਵਰ ਗਰੇਵਾਲ ਦਾ ਗੀਤ ‘ਰਿਹਾਈ’ ਯੂਟਿਓਬ ‘ਤੇ ਬੈਨ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਗੀਤ ਸਿੱਖ ਕੈਦੀਆਂ ਦੀ ਰਿਹਾਈ ਦੇ ਸਮਰਥਨ ‘ਚ ਸੀ।

ਜਿਕਰਯੋਗ ਹੈ ਕਿ ਹਾਲ ਹੀ ‘ਚ ਸਿੱਧੂ ਮੂਸੇਵਾਲਾ ਦੇ ਗਾਣੇ SYL ‘ਤੇ ਵੀ ਪਾਬੰਦੀ ਲਗਾਈ ਗਈ ਹੈ। SYL ਨੂੰ ਸਤਲੁਜ-ਯਮੁਨਾ ਲਿੰਕ ਨਹਿਰ ਵੀ ਕਿਹਾ ਜਾਂਦਾ ਹੈ। ਸਿੱਧੂ ਦੇ ਇਸ ਗੀਤ ਵਿੱਚ ਐਸਵਾਈਐਲ ਨਹਿਰ ਦੇ ਪਾਣੀ ਅਤੇ ਬੰਦੀ ਸਿੱਖਾਂ ਦੇ ਮੁੱਦੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਾਲੇ ਲਗਾਤਾਰ ਵਿਵਾਦ ਚੱਲ ਰਿਹਾ ਸੀ, ਜਿਸ ਦੇ ਮੱਦੇਨਜ਼ਰ ਸਰਕਾਰ ਨੇ ਇਸ ‘ਤੇ ਪਾਬੰਦੀ ਲਗਾਉਣ ਦਾ ਫੈਸਲਾ ਕੀਤਾ ਸੀ।