ਕਪੂਰਥਲਾ| ਰੋਜ਼ੀ-ਰੋਟੀ ਦੀ ਖਾਤਿਰ ਮਨੀਲਾ ਗਏ ਨਡਾਲਾ ਵਿਚ ਪੈਂਦੇ ਥਾਣਾ ਸੁਭਾਨਪੁਰ ਦੇ ਪਿੰਡ ਰੰਧਾਵਾ ਦੇ ਨੌਜਵਾਨ ਦੀ ਇੱਕ ਵਿਅਕਤੀ ਵੱਲੋਂ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ।
ਇਸ ਸਬੰਧੀ ਭਰੇ ਮਨ ਨਾਲ ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਦੇ ਪਿਤਾ ਪ੍ਰੇਮ ਸਿੰਘ ਵਾਸੀ ਰੰਧਾਵਾ ਨੇ ਦੱਸਿਆ ਕਿ ਮੇਰਾ ਬੇਟਾ ਨਿਸ਼ਾਨ ਸਿੰਘ (27) ਚਾਰ ਸਾਲ ਤੋਂ ਮਨੀਲਾ ਰਹਿ ਰਿਹਾ ਸੀ ਅਤੇ ਬੀਤੇ ਕੱਲ੍ਹ ਉਥੋਂ ਫੋਨ ‘ਤੇ ਜਾਣਕਾਰੀ ਮਿਲੀ ਕਿ ਇਹ ਘਟਨਾ ਵਾਪਰੀ ਹੈ।
ਉਨ੍ਹਾਂ ਦੱਸਿਆ ਕਿ ਮੇਰਾ ਬੇਟਾ ਕੰਮਕਾਰ ਤੋਂ ਬਾਅਦ ਸ਼ਾਮ ਵੇਲੇ ਸ਼ਹਿਰ ਐਂਗਲਜ਼ ਵਿਖੇ ਆਪਣੇ ਦੋਸਤਾਂ ਨਾਲ ਕਿਸੇ ਢਾਬੇ ‘ਤੇ ਬੈਠਾ ਸੀ ਕਿ ਉੱਥੇ ਇਕ ਵਿਅਕਤੀ ਮੋਟਰਸਾਈਕਲ ‘ਤੇ ਆਇਆ ਤੇ ਸਾਡੇ ਮੁੰਡੇ ਦੇ ਸਿਰ ਵਿੱਚ ਗੋਲ਼ੀ ਮਾਰ ਕੇ ਭੱਜ ਗਿਆ। ਨਿਸ਼ਾਨ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਇਸ ਘਟਨਾ ‘ਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਤਿੱਖੇ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਧਰ ਪਰਿਵਾਰਕ ਮੈਂਬਰਾਂ ਨੇ ਨੌਜਵਾਨ ਦੀ ਮ੍ਰਿਤਕ ਦੇਹ ਜਲਦ ਤੋਂ ਜਲਦ ਭਾਰਤ ਲਿਆਉਣ ਦੀ ਸਰਕਾਰ ਤੋਂ ਮੰਗ ਕੀਤੀ ਹੈ।
(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ)