ਕਪੂਰਥਲਾ : ਸਵਾਰੀਆਂ ਨਾਲ ਭਰੇ ਆਟੋ ਨੂੰ ਟਰੱਕ ਨੇ ਮਾਰੀ ਟੱਕਰ, 2 ਔਰਤਾਂ ਦੀ ਮੌਤ, 2 ਸੀਰੀਅਸ

0
1154

ਕਪੂਰਥਲਾ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਆਟੋ ਚਾਲਕ ਬੱਸ ਸਟੈਂਡ ‘ਤੇ ਖੜ੍ਹੇ ਆਟੋ ‘ਚ ਸਵਾਰੀਆਂ ਨੂੰ ਕਪੂਰਥਲਾ ਲਈ ਲਿਜਾ ਰਿਹਾ ਸੀ। ਇਸ ਦੌਰਾਨ ਸੁਲਤਾਨਪੁਰ ਲੋਧੀ ਵਲੋਂ ਆ ਰਹੇ ਤੇਜ਼ ਰਫ਼ਤਾਰ ਟਰੱਕ ਚਾਲਕ ਨੇ ਆਟੋ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ 2 ਔਰਤਾਂ ਦੀ ਮੌਤ ਹੋ ਗਈ। ਜਦਕਿ 2 ਔਰਤਾਂ ਗੰਭੀਰ ਜ਼ਖ਼ਮੀ ਹੋ ਗਈਆਂ।

ਮ੍ਰਿਤਕ ਔਰਤਾਂ ਦੀ ਪਛਾਣ 57 ਸਾਲਾ ਦਵਿੰਦਰ ਕੌਰ ਪਤਨੀ ਹਰਥਲ ਸਿੰਘ ਵਾਸੀ ਦਸਮੇਸ਼ ਨਗਰ ਸੈਦੋ ਭੁਲਾਣਾ ਅਤੇ 26 ਸਾਲਾ ਰਮਨਦੀਪ ਕੌਰ ਪੁੱਤਰੀ ਜਸਪਾਲ ਸਿੰਘ ਵਾਸੀ ਆਰ.ਸੀ.ਐਫ. ਵਜੋਂ ਹੋਈ ਹੈ। ਜ਼ਖਮੀਆਂ ਨੂੰ ਇਲਾਜ ਲਈ ਆਰਸੀਐਫ ਸਥਿਤ ਲਾਲਾ ਲਾਜਪਤ ਰਾਏ ਹਸਪਤਾਲ ਵਿਚ ਦਾਖ਼ਲ ਕਰਵਾਇਆ। ਉਨ੍ਹਾਂ ਦੀ ਹਾਲਤ ਚਿੰਤਾਜਨਕ ਬਣੀ ਹੋਈ ਹੈ। ਜਦੋਂ ਪੁਲਿਸ ਅਤੇ ਰਾਹਗੀਰ ਔਰਤ ਨੂੰ ਇਲਾਜ ਲਈ ਲੈ ਕੇ ਜਾ ਰਹੇ ਸਨ ਤਾਂ ਆਰੋਪੀ ਟਰੱਕ ਡਰਾਈਵਰ ਟਰੱਕ ਨੂੰ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ