ਕਪੂਰਥਲਾ : 2000 ਰਿਸ਼ਵਤ ਲੈਂਦਾ ਏਐਸਆਈ ਵਿਜੀਲੈਂਸ ਨੇ ਦਬੋਚਿਆ

0
1629

ਕਪੂਰਥਲਾ ਸਿਟੀ ਥਾਣੇ ਵਿੱਚ ਦੇਰ ਰਾਤ ਵਿਜੀਲੈਂਸ ਟੀਮ ਨੇ ਛਾਪਾ ਮਾਰ ਕੇ ਇੱਕ ASI ਨੂੰ 2000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਹਿਰਾਸਤ ਵਿੱਚ ਲਏ ਏਐਸਆਈ ਲਖਵਿੰਦਰ ਸਿੰਘ ਨੂੰ ਵਿਜੀਲੈਂਸ ਟੀਮ ਆਪਣੇ ਨਾਲ ਹੈੱਡ ਕੁਆਰਟਰ ਲੈ ਗਈ ਹੈ। ਇਸ ਸਬੰਧੀ ਪੈਸਿਆਂ ਦੇ ਲੈਣ-ਦੇਣ ਦੇ ਮਾਮਲੇ ਵਿੱਚ ਏਐਸਆਈ ਵੱਲੋਂ ਇੱਕ ਧਿਰ ਤੋਂ ਰਿਸ਼ਵਤ ਮੰਗੀ ਗਈ ਸੀ। ਦੇਰ ਰਾਤ ਥਾਣਾ ਸਿਟੀ ਦੀ ਪੁਲੀਸ ਨੇ ਛਾਪਾ ਮਾਰ ਕੇ ਲਖਵਿੰਦਰ ਨੂੰ ਗ੍ਰਿਫ਼ਤਾਰ ਕਰ ਲਿਆ।

ਵਿਜੀਲੈਂਸ ਦੇ ਡੀ.ਐੱਸ.ਪੀ. ਅਰਮਿੰਦਰ ਸਿੰਘ ਨੇ ਦੱਸਿਆ ਕਿ ਗੌਰਵ ਵਾਸੀ ਸੰਤਪੁਰਾ ਨੇ ਸ਼ਿਕਾਇਤ ਦਿੱਤੀ ਸੀ ਕਿ ਉਸ ਦਾ ਕਿਸੇ ਨਾਲ ਪੈਸਿਆਂ ਦਾ ਲੈਣ-ਦੇਣ ਹੈ। ਜਿਸ ਸਬੰਧੀ ਉਸ ਨੇ ਥਾਣਾ ਸਿਟੀ ਵਿਖੇ ਸ਼ਿਕਾਇਤ ਦਿੱਤੀ, ਜੋਕਿ ਏ.ਐਸ.ਆਈ ਲਖਵਿੰਦਰ ਸਿੰਘ ਨੂੰ ਮਾਰਕ ਕੀਤੀ ਗਈ ਪਰ ਉਕਤ ਏ.ਐਸ.ਆਈ ਮਾਮਲੇ ਪ੍ਰਤੀ ਗੰਭੀਰਤਾ ਨਹੀਂ ਦਿਖਾ ਰਿਹਾ ਸੀ। ਉਹ ਲਗਾਤਾਰ ਥਾਣੇ ਦੇ ਗੇੜੇ ਮਾਰ ਰਿਹਾ ਸੀ। ਉਥੇ ਹੀ ਦੂਜੀ ਧਿਰ ਨੂੰ ਏਐਸਆਈ ਵੱਲੋਂ ਗੱਲਬਾਤ ਲਈ ਨਹੀਂ ਬੁਲਾਇਆ ਜਾ ਰਿਹਾ ਸੀ।

ਸ਼ਿਕਾਇਤਕਰਤਾ ਨੇ ਕਿਹਾ ਕਿ ਮਾਮਲਾ ਟਾਲਿਆ ਜਾ ਰਿਹਾ ਹੈ। ਜਿਸ ਤੋਂ ਬਾਅਦ ਏਐਸਆਈ ਨੇ ਉਸ ਤੋਂ 2 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਵਿਜੀਲੈਂਸ ਨੂੰ ਲਿਖਤੀ ਸ਼ਿਕਾਇਤ ਦੇ ਕੇ ਸਾਰਾ ਮਾਮਲਾ ਦੱਸਿਆ। ਮੰਗਲਵਾਰ ਦੇਰ ਸ਼ਾਮ ਜਦੋਂ ਗੌਰਵ ਏ.ਐਸ.ਆਈ ਲਖਵਿੰਦਰ ਸਿੰਘ ਕੋਲ ਪੈਸੇ ਦੇਣ ਲਈ ਪਹੁੰਚਿਆ ਤਾਂ ਉਕਤ ਏ.ਐਸ.ਆਈ ਨੂੰ ਵਿਜੀਲੈਂਸ ਟੀਮ ਵੱਲੋਂ ਛਾਪੇਮਾਰੀ ਕਰਕੇ 2000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।