ਕਪੂਰਥਲਾ | ਇਥੋਂ ਇਕ ਵੱਡੀ ਬਲੈਕਮੇਲਿੰਗ ਦੀ ਖਬਰ ਸਾਹਮਣੇ ਆਈ ਹੈ। ਇਕ ਵਿਅਕਤੀ ਵਲੋਂ ਆਪਣੇ ਘਰ ਬਜ਼ੁਰਗ ਬੁਲਾ ਕੇ ਉਸ ਦੀ ਅਸ਼ਲੀਲ ਵੀਡੀਓ ਬਣਾ ਕੇ ਵਾਇਰਲ ਕਰਨ ਦੀਆਂ ਧਮਕੀਆਂ ਦੇ ਕੇ 1 ਲੱਖ ਰੁਪਏ ਦੀ ਮੰਗ ਕਰਨ ਦੇ ਮਾਮਲੇ ‘ਚ ਥਾਣਾ ਸਿਟੀ ਕਪੂਰਥਲਾ ਦੀ ਪੁਲਿਸ ਨੇ ਕਾਰਵਾਈ ਕਰਦੇ ਹੋਏ ਮੁਲਜ਼ਮ ਪਤੀ-ਪਤਨੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜੋੜਾ ਕਈ ਬੰਦਿਆਂ ਨਾਲ ਇੰਝ ਕਰ ਚੁੱਕਾ ਹੈ।
ਐੱਸ. ਐੱਸ. ਪੀ. ਕਪੂਰਥਲਾ ਨੇ ਪੂਰੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਡੀ. ਐੱਸ. ਪੀ. ਸਬ-ਡਵੀਜ਼ਨ ਮਨਿੰਦਰਪਾਲ ਸਿੰਘ ਦੀ ਨਿਗਰਾਨੀ ‘ਚ ਇਕ ਵਿਸ਼ੇਸ਼ ਟੀਮ ਜਿਸ ‘ਚ ਐੱਸ. ਐੱਚ. ਓ. ਸਿਟੀ ਕਪੂਰਥਲਾ, ਇੰਸਪੈਕਟਰ ਪਲਵਿੰਦਰ ਸਿੰਘ ਸ਼ਾਮਲ ਸਨ, ਨੂੰ ਇਸ ਪੂਰੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ। ਇੰਸਪੈਕਟਰ ਪਲਵਿੰਦਰ ਸਿੰਘ ਨੇ ਜਾਂਚ ‘ਚ ਪਾਇਆ ਕਿ ਉਕਤ ਪਤੀ-ਪਤਨੀ ਸੋਨੀਆ ਅਤੇ ਰਾਜਵਿੰਦਰ ਸਿੰਘ ਭਜਨ ਸਿੰਘ ਨੂੰ ਲਗਾਤਾਰ 1 ਲੱਖ ਰੁਪਏ ਲੈਣ ਲਈ ਬਲੈਕਮੇਲ ਕਰ ਰਹੇ ਸਨ ਅਤੇ ਇਨ੍ਹਾਂ ਲੋਕਾਂ ਨੇ ਇਕ ਸਾਜ਼ਿਸ਼ ਤਹਿਤ ਭਜਨ ਸਿੰਘ ਦੀ ਅਸ਼ਲੀਲ ਵੀਡੀਓ ਬਣਾਈ।
ਕਾਬੂ ਕੀਤੇ ਪਤੀ-ਪਤਨੀ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਐੱਸ. ਐੱਸ. ਪੀ. ਰਾਜਪਾਲ ਸਿੰਘ ਸੰਧੂ ਨੂੰ ਭਜਨ ਸਿੰਘ ਪੁੱਤਰ ਸ਼ਨਾਖਾ ਸਿੰਘ ਵਾਸੀ ਊਧਮ ਸਿੰਘ ਨਗਰ ਕਪੂਰਥਲਾ ਨੇ ਦਿੱਤੀ ਆਪਣੀ ਸ਼ਿਕਾਇਤ ‘ਚ ਦੱਸਿਆ ਸੀ ਕਿ 21 ਮਈ ਨੂੰ ਸੋਨੀਆ ਪਤਨੀ ਰਾਜਵਿੰਦਰ ਸਿੰਘ ਅਤੇ ਉਸ ਦੇ ਪਤੀ ਨੇ ਉਸ ਨੂੰ ਆਪਣੇ ਘਰ ਬੁਲਾਇਆ ਅਤੇ ਧੋਖੇ ਨਾਲ ਉਸ ਦੀ ਅਸ਼ਲੀਲ ਵੀਡੀਓ ਬਣਾ ਲਈ, ਜਿਸ ਤੋਂ ਬਾਅਦ ਉਕਤ ਪਤੀ-ਪਤਨੀ ਉਸ ਕੋਲੋਂ 1 ਲੱਖ ਰੁਪਏ ਦੀ ਰਕਮ ਮੰਗਣ ਲੱਗੇ।
ਥਾਣਾ ਸਿਟੀ ਕਪੂਰਥਲਾ ਦੇ ਐੱਸ. ਐੱਚ. ਓ. ਇੰਸਪੈਕਟਰ ਪਲਵਿੰਦਰ ਸਿੰਘ ਨੇ ਛਾਪੇਮਾਰੀ ਦੌਰਾਨ ਮੁਲਜ਼ਮ ਸੋਨੀਆ ਅਤੇ ਉਸ ਦੇ ਪਤੀ ਰਾਜਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਗ੍ਰਿਫ਼ਤਾਰ ਪਤੀ-ਪਤਨੀ ਤੋਂ 2 ਮੋਬਾਇਲ ਵੀ ਬਰਾਮਦ ਹੋਏ ਹਨ। ਦੋਵੇਂ ਮੁਲਜ਼ਮ ਪਤੀ-ਪਤਨੀ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿਥੇ ਦੋਵਾਂ ਮੁਲਜ਼ਮਾਂ ਨੂੰ 1 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। ਦੋਵਾਂ ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ।
ਜਦੋਂ ਉਸ ਨੇ ਰਕਮ ਦੇਣ ਤੋਂ ਇਨਕਾਰ ਕਰ ਦਿੱਤਾ ਤਾਂ ਮੁਲਜ਼ਮ ਪਤੀ-ਪਤਨੀ ਨੇ ਉਸ ਦੀ ਵੀਡੀਓ ਵਾਇਰਲ ਕਰਨ ਦੀਆਂ ਧਮਕੀਆਂ ਦਿੱਤੀਆਂ। ਜਦੋਂ ਕਾਫ਼ੀ ਸਮਝਾਉਣ ਦੇ ਬਾਅਦ ਵੀ ਉਕਤ ਮੁਲਜ਼ਮ ਪਤੀ-ਪਤਨੀ ਲਗਾਤਾਰ ਉਸ ਕੋਲੋਂ ਲਗਾਤਾਰ 1 ਲੱਖ ਰੁਪਏ ਦੀ ਰਕਮ ਮੰਗਦੇ ਰਹੇ ਤਾਂ ਉਸ ਨੇ ਨਿਆਂ ਲਈ ਐੱਸ. ਐੱਸ. ਪੀ. ਦੇ ਮੂਹਰੇ ਗੁਹਾਰ ਲਗਾਈ।