ਕਪੂਰਥਲਾ : ਤੇਜ਼ਧਾਰ ਹਥਿਆਰਾਂ ਨਾਲ ਪੁਲਿਸ ਮੁਲਾਜ਼ਮ ‘ਤੇ ਜਾਨਲੇਵਾ ਹਮਲਾ, ਹਸਪਤਾਲ ‘ਚ ਮੌਤ

0
1052


ਕਪੂਰਥਲਾ। ਕਾਰ ਨੂੰ ਓਵਰਟੇਕ ਕਰਨ ‘ਤੇ ਲੋਕਾਂ ਵਲੋਂ ਪੁਲਸ ਮੁਲਾਜ਼ਮ ਦੀ ਕੁੱਟਮਾਰ ਕੀਤੀ ਗਈ। ਇਸ ਮਾਮਲੇ ਵਿੱਚ ਪੁਲਿਸ ਮੁਲਾਜ਼ਮ ਦੀ ਇਲਾਜ ਦੌਰਾਨ ਮੌਤ ਹੋ ਗਈ। ਕਰਮਚਾਰੀ ਪਿਛਲੇ ਤਿੰਨ ਮਹੀਨਿਆਂ ਤੋਂ ਕੋਮਾ ਵਿੱਚ ਸੀ। ਇਸ ਲੜਾਈ ਦਾ ਵੀਡੀਓ ਵੀ ਵਾਇਰਲ ਹੋਇਆ ਸੀ। ਪਿਛਲੇ ਸਾਲ ਅਕਤੂਬਰ ਵਿੱਚ ਕਪੂਰਥਲਾ-ਨਕੋਦਰ ਰੋਡ ’ਤੇ ਪਿੰਡ ਤਲਵੰਡੀ ਮਹਿਮਾ ਨੇੜੇ ਓਵਰਟੇਕ ਕਰਨ ਨੂੰ ਲੈ ਕੇ ਦੋ ਕਾਰ ਚਾਲਕਾਂ ਵਿੱਚ ਮਾਮੂਲੀ ਝਗੜਾ ਵਧ ਗਿਆ ਸੀ।

ਜਿਸ ਵਿੱਚ ਦੋ ਪੁਲਿਸ ਮੁਲਾਜ਼ਮਾਂ ਸਮੇਤ ਤਿੰਨ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਇਸ ਤੋਂ ਬਾਅਦ ਡਾਕਟਰ ਨੇ ਇਕ ਪੁਲਸ ਮੁਲਾਜ਼ਮ ਅਤੇ ਇਕ ਰਾਹਗੀਰ ਦੀ ਹਾਲਤ ਨੂੰ ਨਾਜ਼ੁਕ ਦੱਸਦਿਆਂ ਰੈਫਰ ਕਰ ਦਿੱਤਾ, ਜਦਕਿ ਇਕ ਪੁਲਸ ਮੁਲਾਜ਼ਮ ਦਾ ਸਿਵਲ ‘ਚ ਇਲਾਜ ਚੱਲ ਰਿਹਾ ਹੈ।

ਜ਼ਖ਼ਮੀਆਂ ਦੀ ਪਛਾਣ ਕਾਂਸਟੇਬਲ ਪਰਮਿੰਦਰ ਸਿੰਘ ਵਾਸੀ ਧੰਦਲ ਥਾਣਾ ਸਦਰ, ਕਾਂਸਟੇਬਲ ਨਵਦੀਪ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਪਿੰਡ ਸੈਦੋਵਾਲ ਅਤੇ ਤੀਜੇ ਜ਼ਖ਼ਮੀ ਦੀ ਪਛਾਣ ਮਨਪ੍ਰੀਤ ਸਿੰਘ ਪੁੱਤਰ ਇੰਦਰਜੀਤ ਸਿੰਘ ਵਾਸੀ ਕਪੂਰਥਲਾ ਵਜੋਂ ਹੋਈ ਹੈ। ਇਸ ਮਾਮਲੇ ‘ਚ ਪੁਲਿਸ ਪਾਰਟੀ ਨਾਲ ਨੌਜਵਾਨਾਂ ਦੀ ਝੜਪ ‘ਚ ਬੁਰੀ ਤਰ੍ਹਾਂ ਜ਼ਖਮੀ ਹੋਏ ਸੀ.ਆਈ.ਏ. ਸਟਾਫ ‘ਚ ਤਾਇਨਾਤ ਹੌਲਦਾਰ ਪਰਮਿੰਦਰ ਸਿੰਘ ਦੀ ਅੱਜ ਮੌਤ ਹੋ ਗਈ।