ਕਪੂਰਥਲਾ | ਇਥੋਂ ਇਕ ਗੈਂਗਸਟਰ ਦਾ ਨਾਮ ਲੈ ਕੇ ਫਿਰੌਤੀ ਮੰਗਣ ਦੀ ਖਬਰ ਸਾਹਮਣੇ ਆਈ ਹੈ। ਕਪੂਰਥਲਾ ‘ਚ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਭਰਾ ਹੋਣ ਦਾ ਦਾਅਵਾ ਕਰਕੇ ਕਰੋੜਾਂ ਰੁਪਏ ਦੀ ਫਿਰੌਤੀ ਮੰਗੀ ਗਈ। ਪੁਲਿਸ ਨੇ ਪਿੰਡ ਕੋਕਲਪੁਰ ਦੇ ਰਹਿਣ ਵਾਲੇ ਇਕ ਵਿਅਕਤੀ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕੀਤਾ ਹੈ।
ਕੋਕਲਪੁਰ ਦੇ ਰਹਿਣ ਵਾਲੇ ਗੁਰਵਿੰਦਰ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਉਸ ਨੂੰ ਕੱਲ੍ਹ ਸ਼ਾਮ 7.25 ਵਜੇ ਉਸ ਦੇ ਮੋਬਾਈਲ ’ਤੇ ਇਕ ਕਾਲ ਆਈ। ਫੋਨ ਕਰਨ ਵਾਲੇ ਨੇ ਕਿਹਾ ਕਿ ਉਹ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ ਬਿਸ਼ਨੋਈ ਹੈ। ਮੁਲਜ਼ਮ ਨੇ ਫਿਰੌਤੀ ਦੀ ਮੰਗ ਕੀਤੀ ਅਤੇ ਕਿਹਾ ਕਿ ਜੇਕਰ ਫਿਰੌਤੀ ਨਾ ਦਿੱਤੀ ਤਾਂ ਉਹ ਉਸ ਨੂੰ ਗੋਲੀ ਮਾਰ ਦੇਵੇਗਾ। ਪੀੜਤ ਨੇ ਥਾਣਾ ਕੋਤਵਾਲੀ ਨੂੰ ਸੂਚਨਾ ਦਿੱਤੀ।
ਪੁਲਿਸ ਤਕਨੀਕੀ ਸੈੱਲ ਦੀ ਮਦਦ ਨਾਲ ਜਾਂਚ ਕਰ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਕਾਲ ਕਿਥੋਂ ਆਈ ਅਤੇ ਕਿਸ ਨੇ ਕੀਤੀ। ਇੰਨਾ ਹੀ ਨਹੀਂ ਮੁਲਜ਼ਮ ਨੇ ਫਿਰੌਤੀ ਨਾ ਦੇਣ ‘ਤੇ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ।