ਕਪੂਰਥਲਾ, 8 ਸਤੰਬਰ | ਇਥੋਂ ਇਕ ਸ਼ਰਮਨਾਕ ਖਬਰ ਸਾਹਮਣੇ ਆਈ ਹੈ। ਕਪੂਰਥਲਾ ਦੇ ਪਿੰਡ ਮੰਡ ਸੰਗੋਜਲਾ ਵਿਚ ਇਕ 17 ਸਾਲਾ ਨਾਬਾਲਿਗ ਨਾਲ ਪਿੰਡ ਦੇ ਹੀ 2 ਨੌਜਵਾਨਾਂ ਵੱਲੋਂ ਕੁੱਟਮਾਰ ਕਰਕੇ ਕੁਕਰਮ ਕੀਤਾ ਗਿਆ। ਪੀੜਤ ਨੌਜਵਾਨ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਦੂਜੇ ਪਾਸੇ ਢਿਲਵਾਂ ਪੁਲਿਸ ਨੇ ਸ਼ਿਕਾਇਤ ’ਤੇ ਦੋਵਾਂ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਫਿਲਹਾਲ ਨੌਜਵਾਨਾਂ ਦੀ ਪਛਾਣ ਨਹੀਂ ਹੋ ਸਕੀ।
ਪੀੜਤ ਨੇ ਦੱਸਿਆ ਕਿ ਵੀਰਵਾਰ ਸ਼ਾਮ 7 ਵਜੇ ਉਹ ਰਾਤ ਦਾ ਖਾਣਾ ਖਾਣ ਤੋਂ ਬਾਅਦ ਬਾਹਰ ਸੈਰ ਕਰ ਰਿਹਾ ਸੀ। ਉਦੋਂ ਪਿੰਡ ਦੇ ਨੌਜਵਾਨ ਬਾਈਕ ‘ਤੇ ਆਏ ਅਤੇ ਉਸ ਨੂੰ ਆਪਣੇ ਨਾਲ ਲੈ ਗਏ। ਉਹ ਉਸ ਨੂੰ ਇਕ ਮੋਟਰ ’ਤੇ ਲੈ ਗਏ। ਪਹਿਲਾਂ ਉਸ ਨਾਲ ਕੁੱਟਮਾਰ ਕੀਤੀ ਅਤੇ ਫਿਰ ਕੁਕਰਮ ਕੀਤਾ। ਘਟਨਾ ਬਾਰੇ ਕਿਸੇ ਨੂੰ ਦੱਸਣ ‘ਤੇ ਉਨ੍ਹਾਂ ਨੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ।
ਏਐਸਆਈ ਪਰਮਜੀਤ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਮਿਲਣ ਤੋਂ ਬਾਅਦ ਪੀੜਤ ਨੂੰ ਮੈਡੀਕਲ ਕਰਵਾਉਣ ਲਈ ਸਿਵਲ ਹਸਪਤਾਲ ਲਿਆਂਦਾ ਗਿਆ। ਨੌਜਵਾਨ ਦੇ ਗੁਪਤ ਅੰਗ ‘ਤੇ ਡੂੰਘੀਆਂ ਸੱਟਾਂ ਦੇ ਨਿਸ਼ਾਨ ਹਨ।