ਕਪੂਰਥਲਾ ਪੁਲਿਸ ਨੇ ਚਲਾਇਆ “ ਯੁੱਧ ਨਸ਼ੇ ਵਿਰੁੱਧ “ ਅਭਿਆਨ, ਐਸਐਸਪੀ ਦੀ ਅਗਵਾਈ ਹੇਠ ਪ੍ਰਭਾਵਿਤ ਖੇਤਰਾਂ ‘ਚ ਛਾਪੇਮਾਰੀ

0
18145

ਕਪੂਰਥਲਾ, 1 ਮਾਰਚ | ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ “ਯੁੱਧ ਨਸ਼ੇ ਵਿਰੁੱਧ “ ਮੁਹਿੰਮ ਤਹਿਤ ਕਪੂਰਥਲਾ ਪੁਲਿਸ ਵੱਲੋਂ ਅੱਜ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਦੇ ਨਾਲ ਕਪੂਰਥਲਾ ਦੇ ਨਸ਼ਾ ਪ੍ਰਭਾਵਿਤ ਖੇਤਰਾਂ ਅੰਦਰ ਛਾਪੇਮਾਰੀ ਕੀਤੀ ਗਈ।

ਐਸ ਐਸ ਪੀ ਕਪੂਰਥਲਾ ਸ੍ਰੀ ਗੌਰਵ ਤੂਰਾ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ . ਭਗਵੰਤ ਸਿੰਘ ਮਾਨ ਤੇ ਡੀ ਜੀ ਪੀ ਸ੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ ਹੇਠ ਕਪੂਰਥਲਾ ਪੁਲਿਸ ਵੱਲੋਂ ਕਪੂਰਥਲਾ , ਫਗਵਾੜਾ ਦੇ ਨਸ਼ਾ ਪ੍ਰਭਾਵਿਤ ਇਲਾਕਿਆਂ ਅੰਦਰ ਛਾਪੇਮਾਰੀ ਕਰਕੇ ਸ਼ੱਕੀ ਵਿਅਕਤੀਆਂ ਤੋਂ ਪੁੱਛ-ਗਿੱਛ ਕੀਤੀ ਗਈ ਉੱਥੇ ਹੀ ਵਾਹਨਾਂ ਦੀ ਜਾਂਚ ਵੀ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਕਪੂਰਥਲਾ ਸ਼ਹਿਰ ਵਿਖੇ ਵੱਖ ਵੱਖ ਮੁਹੱਲਿਆਂ ਵਿੱਚ ਪੁਲਿਸ ਵੱਲੋਂ ਐਸ ਪੀਜ ਤੇ ਡੀ ਐਸ ਪੀਜ ਦੀ ਅਗਵਾਈ ਹੇਠ ਸ਼ੱਕੀਆਂ ਦੀ ਤਲਾਸ਼ੀ ਦੇ ਨਾਲ-ਨਾਲ ਪੁਲਿਸ ਵੱਲੋਂ ਮਹੱਤਵਪੂਰਨ ਥਾਵਾਂ ਵਿਖੇ ਵੀ ਜਾਂਚ ਕੀਤੀ ਜਾ ਰਹੀ ਹੈ ।