ਕਪੂਰਥਲਾ : ਹਾਈਵੋਲਟੇਜ ਤਾਰਾਂ ਦੀ ਲਪੇਟ ‘ਚ ਆਉਣ ਨਾਲ ਟਰੱਕ ਡਰਾਈਵਰ ਦੀ ਮੌਤ, 3 ਬੱਚਿਆਂ ਦਾ ਸੀ ਪਿਤਾ

0
696

ਕਪੂਰਥਲਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸੁਲਤਾਨਪੁਰ ਲੋਧੀ ਵਿਚ ਇਕ ਟਰੱਕ ਡਰਾਈਵਰ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਇਹ ਹਾਦਸਾ ਪਿੰਡ ਭੈਣੀ ਹੁਸੇ ਖਾਂ ਵਿਚ ਟਰੱਕ ਦੇ ਹਾਈਵੋਲਟੇਜ ਤਾਰਾਂ ਦੀ ਲਪੇਟ ਵਿਚ ਆਉਣ ਨਾਲ ਵਾਪਰਿਆ। ਟਰੱਕ ਡਰਾਈਵਰ ਇਕ ਵਾਰ ਤਾਂ ਕਰੰਟ ਤੋਂ ਬਚ ਗਿਆ ਪਰ ਦੁਬਾਰਾ ਉਸੇ ਵੇਲੇ ਕਰੰਟ ਦੀ ਲਪੇਟ ਵਿਚ ਆ ਗਿਆ।

Class 10 student allegedly beaten to death by classmates at Jharkhand  school - India Today

ਥਾਣਾ ਤਲਵੰਡੀ ਚੌਧਰੀਆਂ ਦੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮ੍ਰਿਤਕ ਦੀ ਪਛਾਣ ਪਰਮਜੀਤ ਸਿੰਘ (50) ਵਾਸੀ ਪਿੰਡ ਪੱਤੜ ਕਲਾਂ, ਜ਼ਿਲ੍ਹਾ ਜਲੰਧਰ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ ਹੈ। ਜਾਣਕਾਰੀ ਮੁਤਾਬਕ ਪਰਮਜੀਤ ਸਿੰਘ ਬੱਜਰੀ ਦਾ ਭਰਿਆ ਟਰੱਕ ਲੈ ਕੇ ਪਿੰਡ ਭੈਣੀ ਹੁਸੇ ਖਾਂ ਗਿਆ ਸੀ, ਜਿਥੇ ਉਹ ਟਰੱਕ ਨੂੰ ਸੜਕ ਦੇ ਕਿਨਾਰੇ ਖੜ੍ਹਾ ਕਰਕੇ ਬੱਜਰੀ ਉਤਾਰ ਰਿਹਾ ਸੀ।

ਬੱਜਰੀ ਲਾਹੁਣ ਤੋਂ ਬਾਅਦ ਜਿਵੇਂ ਹੀ ਉਹ ਟਰੱਕ ਨੂੰ ਭਜਾਉਣ ਲਈ ਅੱਗੇ ਵਧਿਆ ਤਾਂ ਹਾਈਵੋਲਟੇਜ ਤਾਰਾਂ ਨੂੰ ਛੂਹ ਗਿਆ, ਜਿਸ ਕਾਰਨ ਪੂਰੇ ਟਰੱਕ ਵਿਚ ਕਰੰਟ ਆ ਗਿਆ ਅਤੇ ਪਰਮਜੀਤ ਨੇ ਟਰੱਕ ਤੋਂ ਛਾਲ ਮਾਰ ਦਿੱਤੀ। ਪਰਮਜੀਤ ਨੇ ਟਰੱਕ ਦਾ ਦਰਵਾਜ਼ਾ ਖੋਲ੍ਹਣ ਲਈ ਹੱਥ ਵਧਾਇਆ ਤਾਂ ਉਸ ਨੂੰ ਕਰੰਟ ਲੱਗ ਗਿਆ ਅਤੇ ਮੌਤ ਹੋ ਗਈ। ਮ੍ਰਿਤਕ ਆਪਣੇ ਪਿੱਛੇ 2 ਧੀਆਂ ਅਤੇ ਇਕ ਪੁੱਤਰ ਛੱਡ ਗਿਆ ਹੈ। ਪਰਮਜੀਤ ਸਿੰਘ ਪਰਿਵਾਰ ਦਾ ਇਕੱਲਾ ਰੋਟੀ ਕਮਾਉਣ ਵਾਲਾ ਸੀ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ)