ਕਪੂਰਥਲਾ : ਬਿਧੀਪੁਰ ਦੇ ਦੋ ਸਕੇ ਭਰਾਵਾਂ ਦੀ ਅਮਰੀਕਾ ਦੇ ਸ਼ਾਪਿੰਗ ਮਾਲ ‘ਚ ਹੱਤਿਆ, ਕਾ.ਤਲ ਵੀ ਬਿਧੀਪੁਰ ਨੇੜਲੇ ਪਿੰਡ ਦਾ

0
1357

ਅਮਰੀਕਾ| ਅਮਰੀਕਾ  ‘ਚ ਪੰਜਾਬ ਦੇ ਦੋ ਸਕੇ ਭਰਾਵਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਸੁਲਤਾਨਪੁਰ ਲੋਧੀ ਦੇ ਪਿੰਡ ਬਿਧੀਪੁਰ ਦੇ ਦੋ ਭਰਾਵਾਂ ਦਾ ਅਮਰੀਕਾ ਦੇ ਪੋਰਟਲੈਂਡ ਦੇ ਸ਼ਾਪਿੰਗ ਮਾਲ ਵਿੱਚ ਕਤਲ ਕਰ ਦਿੱਤਾ ਗਿਆ। ਖ਼ਬਰ ਸਾਹਮਣੇ ਆਈ ਹੈ ਕਿ ਗੋਲੀ ਚਲਾਉਣ ਵਾਲਾ ਕਾਤਲ ਕਪੂਰਥਲਾ ਦੇ ਪਿੰਡ ਕਾਂਜਲੀ ਦਾ ਰਹਿਣ ਵਾਲਾ ਹੈ। ਮ੍ਰਿਤਕਾਂ ਦੀ ਪਛਾਣ ਦਿਲਰਾਜ ਸਿੰਘ ਦੀਪੀ ਅਤੇ ਗੋਰਾ ਵਜੋਂ ਹੋਈ ਹੈ।

ਪਤਾ ਲੱਗਾ ਹੈ ਕਿ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਦੀਪੀ ਅਤੇ ਗੋਰਾ ਦੀ ਕਿਸੇ ਵਿਅਕਤੀ ਨਾਲ ਬਹਿਸ ਹੋ ਗਈ ਅਤੇ ਇਸ ਦੌਰਾਨ ਗੋਲੀ ਲੱਗਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਉਸ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪਿੰਡ ਬਿਧੀਪੁਰ ਵਿੱਚ ਸੋਗ ਦੀ ਲਹਿਰ ਦੌੜ ਗਈ। ਸੂਤਰਾਂ ਤੋਂ

ਜਾਣਕਾਰੀ ਮਿਲੀ ਹੈ ਕਿ ਪੁਲਿਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ, ਹਾਲਾਂਕਿ ਅਜੇ ਤੱਕ ਉਸ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪਿੰਡ ਬਿਧੀਪੁਰ ਦੇ ਰਹਿਣ ਵਾਲੇ ਮ੍ਰਿਤਕ ਦੇ ਮਾਪਿਆਂ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ।