&NewLine;<p class&equals;"wp-block-paragraph"><strong>ਕਪੂਰਥਲਾ।<&sol;strong> ਕਪੂਰਥਲਾ-ਸੁਲਤਾਨਪੁਰ ਲੋਧੀ ਰੋਡ ਉਤੇ ਪੈਂਦੇ ਪਿੰਡ ਬਰਿੰਦਪੁਰ ਨੇੜੇ ਟਰੈਕਟਰ ਏਜੰਸੀ ਦੇ ਬਾਹਰ ਬੁਲਟ ਮੋਟਰਸਾਈਕਲ ਦੀ ਭਿਆਨਕ ਟੱਕਰ &&num;8216&semi;ਚ ਦੋ ਦੋਸਤਾਂ ਦੀ ਮੌਤ ਹੋ ਗਈ। ਪੁਲਿਸ ਨੇ ਮ੍ਰਿਤਕ ਨੌਜਵਾਨ ਦੇ ਭਰਾ ਦੇ ਬਿਆਨਾਂ ਉਤੇ ਕਾਰ ਚਾਲਕ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਦੱਸਿਆ ਜਾ ਰਿਹਾ ਹੈ ਕਿ ਕਾਰ ਚਾਲਕ ਦੇ ਵੀ ਸੱਟਾਂ ਲੱਗੀਆਂ ਹਨ ਅਤੇ ਉਹ ਵੀ ਜਲੰਧਰ ਦੇ ਹਸਪਤਾਲ &&num;8216&semi;ਚ ਦਾਖਲ ਹੈ। ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ਵਿੱਚ ਹਰਮਨਜੋਤ ਸਿੰਘ ਪੁੱਤਰ ਰਛਪਾਲ ਸਿੰਘ ਨੇ ਦੱਸਿਆ ਕਿ ਉਹ ਦੋ ਭਰਾ ਹਨ। ਛੋਟਾ ਭਰਾ ਪ੍ਰਭਜੋਤ ਸਿੰਘ ਕਪੂਰਥਲਾ ਪੁਰਾਣੀ ਤਹਿਸੀਲ ਦੇ ਸਾਹਮਣੇ ਸਥਿਤ ਸੰਗਮ ਮਾਰਕੀਟ ਵਿੱਚ ਫਰੈਂਡਜ਼ ਮੋਬਾਈਲ ਦੀ ਦੁਕਾਨ ’ਤੇ ਕੰਮ ਕਰਦਾ ਸੀ।<br>ਉਸ ਦਾ ਭਰਾ ਰੋਜ਼ਾਨਾ ਦੀ ਤਰ੍ਹਾਂ ਕੰਮ ਕਰਨ ਲਈ ਦੁਕਾਨ ’ਤੇ ਆਇਆ ਸੀ। ਉਹ ਵੀ ਸ਼ਾਮ ਸਾਢੇ ਸੱਤ ਵਜੇ ਦੇ ਕਰੀਬ ਆਪਣੇ ਮੋਟਰਸਾਈਕਲ ’ਤੇ ਸ਼ਹਿਰ ਆਇਆ ਸੀ ਅਤੇ ਆਪਣੇ ਭਰਾ ਦੀ ਦੁਕਾਨ ’ਤੇ ਚਲਾ ਗਿਆ। ਜਿੱਥੇ ਉਸ ਦੇ ਪਿੰਡ ਦਾ ਨੌਜਵਾਨ ਗੁਰਜੀਤ ਸਿੰਘ ਪੁੱਤਰ ਪ੍ਰੀਤਮ ਸਿੰਘ ਆਪਣੇ ਬੁਲੇਟ ਮੋਟਰਸਾਈਕਲ ’ਤੇ ਆ ਗਿਆ ਸੀ।<br><&sol;p>&NewLine;&NewLine;&NewLine;&NewLine;<p class&equals;"wp-block-paragraph">7&colon;40 ਉਤੇ ਉਸ ਦਾ ਭਰਾ ਪ੍ਰਭਜੋਤ ਸਿੰਘ ਪਿੰਡ ਦੇ ਦੋਸਤ ਗੁਰਜੀਤ ਸਿੰਘ ਦੇ ਬੁਲੇਟ ਮੋਟਰਸਾਈਕਲ &&num;8216&semi;ਤੇ ਘਰ ਵੱਲ ਤੁਰਿਆ। ਉਹ ਦੋਵੇਂ ਉਸ ਤੋਂ ਅੱਗੇ ਜਾ ਰਹੇ ਸਨ ਤੇ ਉਹ ਆਪਣੇ ਵੱਖਰੇ ਮੋਟਰਸਾਈਕਲ &&num;8216&semi;ਤੇ ਉਨ੍ਹਾਂ ਦੇ ਪਿੱਛੇ ਜਾ ਰਿਹਾ ਸੀ। ਜਦੋਂ ਉਹ ਪਿੰਡ ਬਰਿੰਦਪੁਰ ਨੇੜੇ ਫਰਮਟਰੈੱਕ ਟਰੈਕਟਰ ਏਜੰਸੀ ਕੋਲ ਪਹੁੰਚਿਆ ਤਾਂ ਸਾਹਮਣੇ ਤੋਂ ਆ ਰਹੀ ਤੇਜ਼ ਰਫ਼ਤਾਰ ਕਾਰ ਨੇ ਟਰੱਕ ਨੂੰ ਓਵਰਟੇਕ ਕਰਕੇ ਗਲਤ ਸਾਈਡ ਤੋਂ ਬੁਲੇਟ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਉਸ ਦਾ ਭਰਾ ਅਤੇ ਗੁਰਜੀਤ ਸਿੰਘ ਡਿੱਗ ਕੇ ਬੁਰੀ ਤਰ੍ਹਾਂ ਜ਼ਖਮੀ ਹੋ ਗਏ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜਦੋਂਕਿ ਕਾਰ ਸੜਕ ਕਿਨਾਰੇ ਦਰੱਖਤ ਨਾਲ ਟਕਰਾ ਗਈ। ਉਸ ਨੇ ਤੁਰੰਤ ਰਾਹਗੀਰਾਂ ਦੀ ਮਦਦ ਨਾਲ ਦੋਵਾਂ ਨੂੰ 108 ਐਂਬੂਲੈਂਸ ਰਾਹੀਂ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਪਹੁੰਚਾਇਆ&comma; ਜਿੱਥੇ ਡਾਕਟਰ ਨੇ ਉਸ ਦੇ ਭਰਾ ਪ੍ਰਭਜੋਤ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ। ਜਦਕਿ ਗੁਰਜੀਤ ਸਿੰਘ ਨੂੰ ਮੁੱਢਲੇ ਇਲਾਜ ਤੋਂ ਬਾਅਦ ਜਲੰਧਰ ਦੇ ਹਸਪਤਾਲ ਰੈਫਰ ਕਰ ਦਿੱਤਾ ਗਿਆ। ਜਿੱਥੇ ਇਲਾਜ ਦੌਰਾਨ ਗੁਰਜੀਤ ਸਿੰਘ ਦੀ ਵੀ ਮੌਤ ਹੋ ਗਈ।<&sol;p>&NewLine;&NewLine;&NewLine;&NewLine;<p class&equals;"wp-block-paragraph"><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;