ਕਪੂਰਥਲਾ, 28 ਜਨਵਰੀ| ਕਪੂਰਥਲਾ ‘ਚ ਇਕ ਨੌਜਵਾਨ ਦੀ ਸ਼ੱਕੀ ਹਾਲਾਤ ‘ਚ ਮੌਤ ਹੋ ਗਈ। ਉਕਤ ਮਾਮਲੇ ‘ਚ ਮ੍ਰਿਤਕ ਦੇ ਪਿਤਾ ਨੇ ਗੁਆਂਢੀ ਨੌਜਵਾਨ ‘ਤੇ ਉਸ ਨੂੰ ਜ਼ਿਆਦਾ ਨਸ਼ਾ ਦੇ ਕੇ ਮਾਰਨ ਦਾ ਦੋਸ਼ ਲਗਾਇਆ ਹੈ। ਸੂਚਨਾ ਮਿਲਣ ਦੇ ਬਾਅਦ ਥਾਣਾ ਸਿਟੀ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰੱਖਵਾਇਆ ਹੈ।
ਸ਼ਨੀਵਾਰ ਦੁਪਹਿਰ 2 ਵਜੇ ਉਹ ਆਇਆ ਅਤੇ ਕਿਹਾ ਕਿ ਉਸਦਾ ਲੜਕਾ ਬੇਹੋਸ਼ ਹੋ ਗਿਆ ਹੈ। ਜਦੋਂ ਉਹ ਆਪਣੇ ਲੜਕੇ ਦੇ ਦੋਸਤ ਦੇ ਘਰ ਪਹੁੰਚੇ ਤਾਂ ਉਸ ਦਾ ਲੜਕਾ ਬੇਹੋਸ਼ ਪਿਆ ਸੀ। ਉਹ ਤੁਰੰਤ ਉਸ ਨੂੰ ਸਿਵਲ ਹਸਪਤਾਲ ਲੈ ਗਿਆ, ਜਿੱਥੇ ਡਿਊਟੀ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿਤਾ। ਪਿਤਾ ਨੇ ਦੋਸ਼ ਲਾਇਆ ਕਿ ਉਸ ਨੂੰ ਸ਼ੱਕ ਹੈ ਕਿ ਉਸ ਦੇ ਦੋਸਤ ਸੰਨੀ ਨੇ ਉਸ ਦੇ ਪੁੱਤਰ ਨੂੰ ਨਸ਼ੇ ਦੀ ਓਵਰਡੋਜ਼ ਦਿੱਤੀ ਹੈ, ਜਿਸ ਕਾਰਨ ਉਸ ਦੇ ਪੁੱਤਰ ਦੀ ਮੌਤ ਹੋ ਗਈ।
ਪੁਲਿਸ ਨੇ ਮ੍ਰਿਤਕ ਦੇ ਪਿਤਾ ਗੁਲਸ਼ਨ ਕੁਮਾਰ ਦੇ ਬਿਆਨਾਂ ’ਤੇ ਮੁਲਜ਼ਮ ਸੰਨੀ ਵਾਸੀ ਮਹਿਤਾਬਗੜ੍ਹ ਖ਼ਿਲਾਫ਼ ਧਾਰਾ 304 ਆਈਪੀਸੀ ਤਹਿਤ ਕੇਸ ਦਰਜ ਕਰ ਲਿਆ ਹੈ। ਫਿਲਹਾਲ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਗਿਆ ਹੈ। ਅੱਜ ਬਾਅਦ ਦੁਪਹਿਰ ਪੋਸਟਮਾਰਟਮ ਤੋਂ ਬਾਅਦ ਲਾਸ਼ ਨੂੰ ਸਥਾਨਕ ਅਧਿਕਾਰੀਆਂ ਹਵਾਲੇ ਕਰ ਦਿਤਾ ਜਾਵੇਗਾ।