ਕਾਰਗਿਲ ਵਿਜੈ ਦਿਵਸ : ਬਹਾਦੁਰ ਜਵਾਨਾਂ ਦੀ ਬਦੌਲਤ ਹੀ ਅਸੀਂ ਸੁਰੱਖਿਅਤ ਹਾਂ- ਮੁੱਖ ਮੰਤਰੀ

0
774

ਅੰਮ੍ਰਿਤਸਰ| ਪੰਜਾਬ ਦੇ ਮੁੱਖ ਮੰਤਰੀ ਅੱਜ ਅੰਮ੍ਰਤਸਰ ਪੁੱਜੇ ਤੇ ਉਨ੍ਹਾਂ ਨੇ ਵਾਰ ਮੈਮੋਰੀਅਲ ਜਾ ਕੇ ਕਾਰਗਿਲ ਜੰਗ ਦੌਰਾਨ ਸ਼ਹੀਦ ਹੋਏ ਭਾਰਤੀ ਫੌਜ ਦੇ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

ਜ਼ਿਕਰਯੋਗ ਹੈ ਕਿ ਅੱਜ ਕਾਰਗਿਲ ਵਿਜੈ ਦਿਵਸ ਨੂੰ ਪੂਰੇ 24 ਸਾਲ ਹੋ ਗਏ ਹਨ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦਿਆਂ ਸ਼ਹੀਦ ਹੋਏ ਭਾਰਤੀ ਫੌਜ ਦੇ ਜਵਾਨਾਂ ਨੂੰ ਸੱਚੇ ਦਿਲੋਂ ਸ਼ਰਧਾਂਜਲੀ ਭੇਟ ਕੀਤੀ।

ਇਸ ਮੌਕੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੇ ਬਹਾਦੁਰ ਜਵਾਨਾਂ ਦੀ ਬਦੌਲਤ ਹੀ ਅਸੀਂ ਅੱਜ ਸੁਰੱਖਿਅਤ ਮਹਿਸੂਸ ਕਰਦੇ ਹਾਂ। ਉਨ੍ਹਾਂ ਕਿਹਾ ਕਿ ਮਰਨਾ ਤਾਂ ਹਰ ਇਕ ਨੇ ਹੈ, ਪਰ ਦੇਸ਼ ਲਈ ਜਾਨਾਂ ਵਾਰਨ ਵਾਲੇ ਅਮਰ ਹੋ ਜਾਂਦੇ ਹਨ। ਮਾਨ ਨੇ ਕਿਹਾ ਕਿ ਦੇਸ਼ ਲਈ ਜਾਨਾਂ ਵਾਰਨ ਵਾਲੇ ਸ਼ਹੀਦਾਂ ਨੂੰ ਅਸੀਂ ਨਮਨ ਕਰਦੇ ਹਾਂ, ਉਨ੍ਹਾਂ ਨਾਲ ਹੀ ਕਿਹਾ ਕਿ ਸ਼ਹੀਦਾਂ ਦੇ ਪਰਿਵਾਰ ਆਪਣੇ ਆਪ ਨੂੰ ਇਕੱਲਾ ਨਾ ਸਮਝਣ, ਅਸੀਂ ਉਨ੍ਹਾਂ ਦੇ ਨਾਲ ਹਾਂ। ਸ਼ਹੀਦਾਂ ਦੇ ਪਰਿਵਾਰ ਸਾਡੀ ਜ਼ਿੰਮੇਵਾਰੀ ਹਨ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ https://bit.ly/3Iay74n ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ