ਅੰੰਮਿ੍ਤਸਰ : ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਅੰਮ੍ਰਿਤਸਰ ‘ਚ ਕਾਰਗਿਲ ਵਿਜੈ ਦਿਵਸ ‘ਤੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਦਿੰਦੇ ਹੋਏ ਵੱਡੇ ਐਲਾਨ ਕੀਤੇ। ਉਨ੍ਹਾਂ ਐਲਾਨ ਕੀਤਾ ਕਿ ਜਿਹੜੇ ਜਵਾਨ ਕਿਸੇ ਹੋਰ ਹਾਦਸੇ ‘ਚ ਜ਼ਖਮੀ ਹੋ ਜਾਂਦੇ ਹਨ, ਉਨ੍ਹਾਂ ਦੇ ਪਰਿਵਾਰ ਨੂੰ 25 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਜੰਗ ਵਿਚ 70 ਤੋਂ 100 ਫੀਸਦੀ ਜ਼ਖਮੀ ਹੋਏ ਫੌਜੀਆਂ ਨੂੰ 20 ਲੱਖ ਦੀ ਬਜਾਏ ਹੁਣ 40 ਲੱਖ ਰੁਪਏ ਸਹਾਇਤਾ ਵਜੋਂ ਦਿੱਤੇ ਜਾਣਗੇ। ਇਸ ਤੋਂ ਇਲਾਵਾ 51 ਤੋਂ 75 ਫੀਸਦੀ ਤਕ ਜ਼ਖਮੀ ਹੋਣ ਵਾਲੇ ਫ਼ੌਜੀਆਂ ਨੂੰ 10 ਲੱਖ ਰੁਪਏ ਦੀ ਬਜਾਏ 20 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਆਜ਼ਾਦੀ ਘੁਲਾਟੀਆਂ ਦੀਆਂ ਵਿਧਵਾਵਾਂ ਨੂੰ 6000 ਦੀ ਬਜਾਏ 10000 ਰੁਪਏ ਹਰ ਮਹੀਨੇ ਪੈਨਸ਼ਨ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਜਦੋਂ ਅਸੀਂ ਸੁੱਤੇ ਹੁੰਦੇ ਹਾਂ ਤਾਂ ਸਾਡੇ ਫੌਜੀ ਜਵਾਨ ਗੰਗਾਨਗਰ ਤੇ ਜੈਸਲਮੇਰ ਦੇ ਟਿੱਬਿਆਂ ‘ਤੇ 50 ਡਿਗਰੀ ਸੈਲਸੀਅਸ ਤਾਪਮਾਨ ‘ਤੇ ਦੇਸ਼ ਦੀ ਰੱਖਿਆ ਲਈ ਤਿਆਰ ਰਹਿੰਦੇ ਹਨ। ਅਸੀਂ ਸਰਦੀਆਂ ਦੇ ਮੌਸਮ ‘ਚ ਆਪਣੇ ਘਰਾਂ ‘ਚ ਹੀਟਰ ਲਗਾਉਂਦੇ ਹਾਂ, ਉਦੋਂ ਕਾਰਗਿਲ ਦੀਆਂ ਪਹਾੜੀਆਂ ‘ਤੇ ਸਾਡੇ ਜਵਾਨ ਦੇਸ਼ ਦੀ ਆਨ ਤੇ ਬਾਨ ਦੀ ਰਾਖੀ ਲਈ ਮਾਇਨਸ 40 ਡਿਗਰੀ ਤਾਪਮਾਨ ‘ਤੇ ਦੇਸ਼ ਦਾ ਝੰਡਾ ਚੁੱਕ ਕੇ ਖੜ੍ਹੇ ਰਹਿੰਦੇ ਹਨ। ਦੇਸ਼ ਲਈ ਕੁਰਬਾਨੀਆਂ ਦੇਣ ਵਾਲੇ ਜਵਾਨਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।
(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ