ਨਵੀਂ ਦਿੱਲੀ. ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਗ੍ਰਹਿ ਮੰਤਰਾਲੇ ਨੇ ਗੁਰਦੁਆਰਾ ਕਰਤਾਰਪੁਰ ਸਾਹਿਬ ਪਾਕਿਸਤਾਨ ਜਾਣ ਵਾਸਤੇ ਰਜਿਸਟਰੇਸ਼ਨ ਤੇ ਆਰਜ਼ੀ ਤੌਰ ‘ਤੇ ਰੋਕ ਲਗਾ ਦਿੱਤੀ ਹੈ। ਕਰਤਾਰਪੁਰ ਸਾਹਿਬ ਲਾਂਘਾ ਆਰਜ਼ੀ ਤੌਰ ‘ਤੇ ਬੰਦ ਕਰ ਦਿੱਤਾ ਗਿਆ ਹੈ। ਗ੍ਰਹਿ ਮੰਤਰਾਲੇ ਦੇ ਇਕ ਬੁਲਾਰੇ ਮੁਤਾਬਿਕ ਭਾਰਤ ਵਿਚ ਕੋਰੋਨਾਵਾਇਰਸ ਦੇ ਪਸਾਰ ਨੂੰ ਰੋਕਣ ਲਈ ਆਰਜ਼ੀ ਤੌਰ ‘ਤੇ ਸ੍ਰੀ ਕਰਤਾਰਪੁਰ ਸਾਹਿਬ ਲਈ ਟਰੈਵਲ ਤੇ ਰਜਿਸਟਰੇਸ਼ਨ ਬੰਦ ਰਹੇਗੀ। ਇਹ ਹੁਕਮ 16 ਮਾਰਚ ਨੂੰ 12.00 ਵਜੇ ਸਵੇਰੇ ਯਾਨੀ 15 ਮਾਰਚ ਦੀ ਰਾਤ ਤੋਂ ਲਾਗੂ ਹੋਣਗੇ।
Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ ‘ਤੇ ਕਲਿੱਕ ਕਰੋ।