ਬੱਚਿਆਂ ਨੂੰ ਬਾਰਿਸ਼ ਦੇ ਮੌਸਮ ‘ਚ ਨਿਮੋਨੀਆ ਤੋਂ ਬਚਾਉਣ ਲਈ ਰੱਖੋ ਇਨ੍ਹਾਂ ਚੀਜ਼ਾਂ ਤੋਂ ਦੂਰ

0
2717

HEALTH : ਬਰਸਾਤ ਦਾ ਮੌਸਮ ਆ ਗਿਆ ਹੈ। ਇਸ ਦੌਰਾਨ ਕਈ ਤਰ੍ਹਾਂ ਦੀਆਂ ਬੀਮਾਰੀਆਂ ਲੱਗਣ ਦਾ ਖਤਰਾ ਵੱਧ ਜਾਂਦਾ ਹੈ। ਇਸ ਮੌਸਮ ‘ਚ ਬੱਚੇ ਤੇ ਬਜ਼ੁਰਗ ਜ਼ਿਆਦਾ ਸ਼ਿਕਾਰ ਹੁੰਦੇ ਹਨ। ਖਾਸ ਕਰਕੇ ਬੱਚਿਆਂ ਨੂੰ ਨਿਮੋਨੀਆ ਹੋਣ ਦਾ ਖ਼ਤਰਾ ਵਧ ਜਾਂਦਾ ਹੈ। ਜੇਕਰ ਤੁਸੀਂ ਨਿਮੋਨੀਆ ਤੋਂ ਬਚਣਾ ਚਾਹੁੰਦੇ ਹੋ ਤਾਂ ਤੁਹਾਨੂੰ ਠੰਡੀਆਂ ਚੀਜ਼ਾਂ ਦਾ ਸੇਵਨ ਬੰਦ ਕਰਨਾ ਹੋਵੇਗਾ।

ਜੇਕਰ ਘਰ ਦਾ ਕੋਈ ਵਿਅਕਤੀ ਬੀਮਾਰ ਹੈ ਤਾਂ ਉਸ ਨੂੰ ਬੱਚਿਆਂ ਤੋਂ ਦੂਰ ਰੱਖਣਾ ਚਾਹੀਦਾ ਹੈ ਕਿਉਂਕਿ ਬੱਚੇ ਆਸਾਨੀ ਨਾਲ ਬੀਮਾਰ ਹੋ ਜਾਂਦੇ ਹਨ। ਕਈ ਲੋਕ ਬੀਮਾਰ ਹੋਣ ‘ਤੇ ਬੱਚਿਆਂ ਨੂੰ ਘਰੇਲੂ ਨੁਸਖੇ ਦੇਣ ਲੱਗ ਜਾਂਦੇ ਹਨ, ਜਿਸ ਕਾਰਨ ਬੀਮਾਰੀਆਂ ਵੱਡਾ ਰੂਪ ਧਾਰਨ ਕਰ ਲੈਂਦੀਆਂ ਹਨ। ਇਸ ਲਈ ਜੇਕਰ ਬੱਚੇ ਥੋੜ੍ਹੇ ਵੀ ਬੀਮਾਰ ਹੋਣ ਤਾਂ ਉਨ੍ਹਾਂ ਨੂੰ ਮਾਹਿਰ ਕੋਲ ਲਿਜਾਣਾ ਚਾਹੀਦਾ ਹੈ।

ਬਾਲ ਰੋਗਾਂ ਦੇ ਮਾਹਿਰ ਡਾਕਟਰ ਅਨੁਪਮ ਗੁਪਤਾ ਅਨੁਸਾਰ ਨਿਮੋਨੀਆ ਦਾ ਕਾਰਨ ਬਣਨ ਵਾਲੇ ਬੈਕਟੀਰੀਆ ਤੇ ਵਾਇਰਸ ਹਵਾ ਵਿੱਚ ਮੌਜੂਦ ਹੁੰਦੇ ਹਨ। ਇਹ ਸਾਹ ਲੈਣ ਦੀ ਪ੍ਰਕਿਰਿਆ ਤਹਿਤ ਸਾਡੇ ਸਰੀਰ ਵਿਚ ਦਾਖਲ ਹੋ ਕੇ ਇਨਫੈਕਸ਼ਨ ਕਰਦਾ ਹੈ। ਇਸ ਕਾਰਨ ਫੇਫੜਿਆਂ ਵਿਚ ਹਵਾ ਭਰ ਜਾਂਦੀ ਹੈ ਅਤੇ ਸੋਜ ਆ ਜਾਂਦੀ ਹੈ। ਇਸ ਮੌਸਮ ‘ਚ ਸਿਹਤ ਦਾ ਖਾਸ ਧਿਆਨ ਰੱਖਣ ਦੀ ਲੋੜ ਹੁੰਦੀ ਹੈ। ਠੰਡੀਆਂ ਚੀਜ਼ਾਂ ਦਾ ਸੇਵਨ ਵੀ ਨਿਮੋਨੀਆ ਦਾ ਇਕ ਵੱਡਾ ਕਾਰਨ ਹੈ।

ਨਿਮੋਨੀਆ ਦੇ ਲੱਛਣ ਹਨ ਬੁਖਾਰ, ਠੰਡ ਲੱਗਣਾ, ਥਕਾਵਟ, ਭੁੱਖ ਨਾ ਲੱਗਣਾ, ਕਮਜ਼ੋਰੀ, ਭਾਰ ਘਟਣਾ, ਸਾਹ ਲੈਣ ਵਿਚ ਤਕਲੀਫ਼ ਆਦਿ ਹਨ। ਜੇਕਰ ਅਜਿਹੇ ਕੋਈ ਲੱਛਣ ਦਿਖਾਈ ਦੇਣ ਤਾਂ ਸਾਨੂੰ ਲਾਪਰਵਾਹੀ ਨਹੀਂ ਵਰਤਣੀ ਚਾਹੀਦੀ ਅਤੇ ਇਲਾਜ ਸ਼ੁਰੂ ਕਰਨਾ ਚਾਹੀਦਾ ਹੈ। ਦੋ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਵਿਚ ਨਿਮੋਨੀਆ ਦਾ ਖ਼ਤਰਾ ਜ਼ਿਆਦਾ ਹੁੰਦਾ ਹੈ। ਇਸ ਲਈ ਇਨ੍ਹਾਂ ਨੂੰ ਮੀਂਹ ਵਿਚ ਗਿੱਲੇ ਹੋਣ ਤੋਂ ਬਚਾਉਣਾ ਜ਼ਰੂਰੀ ਹੋ ਜਾਂਦਾ ਹੈ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ)