ਚੰਡੀਗੜ੍ਹ | ਸੂਬੇ ਵਿਚ ਪੈ ਰਹੀ ਸੰਘਣੀ ਧੁੰਦ ਤੇ ਅੱਤ ਦੀ ਠੰਡ ਦੇ ਮੱਦੇਨਜ਼ਰ ਮਾਨ ਸਰਕਾਰ ਵੱਲੋਂ ਸਕੂਲਾਂ ਦੇ ਸਮੇਂ ਵਿਚ ਤਬਦੀਲੀ ਕਰ ਦਿੱਤੀ ਗਈ ਹੈ। ਮੁੱਖ ਮੰਤਰੀ ਮਾਨ ਨੇ ਖੁਦ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਅਧਿਆਪਕਾਂ ਤੇ ਵਿਦਿਆਰਥੀਆਂ ਦੀ ਸਿਹਤ ਨੂੰ ਧਿਆਨ ਰੱਖਣ ਦੇ ਮੱਦੇਨਜ਼ਰ ਸਕੂਲਾਂ ਦੇ ਸਮੇਂ ਵਿਚ ਤਬਦੀਲੀ ਕੀਤੀ ਗਈ ਹੈ ਕਿਉਂਕਿ ਤੜਕੇ ਪਈ ਧੁੰਦ ਕਾਰਨ ਕਈ ਘਟਨਾਵਾਂ ਵਾਪਰ ਰਹੀਆਂ ਹਨ। ਉਨ੍ਹਾਂ ਲਿਖਿਆ ਕਿ 21 ਦਸੰਬਰ ਤੋਂ 21 ਜਨਵਰੀ ਤੱਕ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਤੇ ਨਿੱਜੀ ਸਕੂਲ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜੇ ਹੋਵੇਗਾ ਤੇ ਛੁੱਟੀ ਪਹਿਲਾਂ ਵਾਲੇ ਸਮੇਂ ਉਤੇ ਹੀ ਹੋਵੇਗੀ।
ਠੰਡ ਨੂੰ ਮੱਦੇਨਜ਼ਰ ਰੱਖਦਿਆਂ ਪੰਜਾਬ ‘ਚ ਹੁਣ ਸਵੇਰੇ 10 ਵਜੇ ਖੁੱਲ੍ਹਣਗੇ ਸਕੂਲ
Related Post