CM ਮਾਨ ਨੇ ਠੰਡ ਨੂੰ ਮੱਦੇਨਜ਼ਰ ਰੱਖਦਿਆਂ ਸਰਕਾਰੀ ਤੇ ਨਿੱਜੀ ਸਕੂਲਾਂ ‘ਚ ਸਰਦੀਆਂ ਦੀਆਂ ਛੁੱਟੀਆਂ ਦਾ ਕੀਤਾ ਐਲਾਨ, ਪੜ੍ਹੋ ਛੁੱਟੀਆਂ ਦੀ ਤਰੀਕ

0
18780

ਚੰਡੀਗੜ੍ਹ | ਸੂਬੇ ਦੇ ਸਾਰੇ ਸਰਕਾਰੀ, ਨਿੱਜੀ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਹੋ ਗਿਆ ਹੈ। ਸਮੂਹ ਸਕੂਲਾਂ ਵਿਚ 25 ਦਸੰਬਰ ਤੋਂ 1 ਜਨਵਰੀ 2023 ਤੱਕ ਦੀਆਂ ਛੁੱਟੀਆਂ ਕੀਤੀਆਂ ਗਈਆਂ ਹਨ। ਪੰਜਾਬ ਵਿਚ ਕੜਾਕੇ ਦੀ ਠੰਡ ਦੇ ਮੱਦੇਨਜ਼ਰ ਸਕੂਲਾਂ ਦਾ ਸਮਾਂ ਤਬਦੀਲ ਕਰਨ ਦੇ ਹੁਕਮ ਜਾਰੀ ਹੋ ਗਏ ਹਨ। CM ਮਾਨ ਨੇ ਠੰਡ ਨੂੰ ਵੇਖਦਿਆਂ ਸਿੱਖਿਆ ਵਿਭਾਗ ਨੂੰ ਇਸ ਸਬੰਧੀ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ।

ਸਿੱਖਿਆ ਵਿਭਾਗ ਪੰਜਾਬ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਕੇ 21 ਦਸੰਬਰ 2022 ਤੋਂ 21 ਜਨਵਰੀ 2023 ਤੱਕ ਨਵੀਂ ਸਮਾਂ ਸਾਰਣੀ ਜਾਰੀ ਕੀਤੀ ਸੀ। ਹੁਣ ਸਰਕਾਰ ਨੇ ਪੰਜਾਬ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਏਡਿਡ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਪੰਜਾਬ ਵਿਚ ਜ਼ਬਰਦਸਤ ਠੰਡ ਪੈਣੀ ਸ਼ੁਰੂ ਹੋ ਗਈ ਹੈ।