ਕੇਜਰੀਵਾਲ ਫਿਰ 2 ਦਿਨਾ ਪੰਜਾਬ ਦੌਰੇ ‘ਤੇ; ਕਿਸਾਨਾਂ, ਸਨਅਤਕਾਰਾਂ ਤੇ ਵਪਾਰੀਆਂ ਨਾਲ ਕਰਨਗੇ ਮੁਲਾਕਾਤ

0
997

ਚੰਡੀਗੜ੍ਹ | ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੀਰਵਾਰ ਨੂੰ ਪੰਜਾਬ ਦੇ 2 ਦਿਨਾ ਦੌਰੇ ’ਤੇ ਆ ਰਹੇ ਹਨ। ਇਹ ਜਾਣਕਾਰੀ ਪਾਰਟੀ ਦੇ ਆਗੂ ਅਤੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਸਾਂਝੀ ਕੀਤੀ ਹੈ।

ਪ੍ਰੋਗਰਾਮ ਅਨੁਸਾਰ ਕੇਜਰੀਵਾਲ 28 ਤੇ 29 ਅਕਤੂਬਰ ਦੇ ਆਪਣੇ ਦੌਰੇ ਦੌਰਾਨ ਸੰਗਰੂਰ, ਮਾਨਸਾ ਅਤੇ ਬਠਿੰਡਾ ਜਾਣਗੇ। ਪਤਾ ਲੱਗਾ ਹੈ ਕਿ ਕੇਜਰੀਵਾਲ ਸੰਗਰੂਰ ਦੌਰੇ ਦੌਰਾਨ ਪਾਰਟੀ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਦੇ ਘਰ ਪੁੱਜ ਸਕਦੇ ਹਨ।

ਮਾਨਸਾ ਵਿੱਚ ਕੇਜਰੀਵਾਲ ਵੱਲੋਂ ਕਿਸਾਨਾਂ ਨਾਲ ਮੁਲਾਕਾਤ ਕੀਤੇ ਜਾਣ ਅਤੇ 29 ਅਕਤੂਬਰ ਨੂੰ ਬਠਿੰਡਾ ਵਿਖ਼ੇ ਸਨਅਤਕਾਰਾਂ ਤੇ ਵਪਾਰੀਆਂ ਨਾਲ ਮੁਲਾਕਾਤ ਕੀਤੇ ਜਾਣ ਦੀ ਜਾਣਕਾਰੀ ਦਿੱਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਦੀਆਂ 2022 ਆਮ ਚੋਣਾਂ ਦੇ ਮੱਦੇਨਜ਼ਰ ਕੇਜਰੀਵਾਲ ਲਗਾਤਾਰ ਪੰਜਾਬ ਦੇ ਦੌਰੇ ਕਰ ਰਹੇ ਹਨ ਤੇ ਵੱਖ-ਵੱਖ ਵਰਗਾਂ ਦੇ ਲੋਕਾਂ ਨਾਲ ਮੁਲਾਕਾਤਾਂ ਕਰਕੇ ਉਨ੍ਹਾਂ ਦੇ ਸੁਝਾਅ ਲੈਣ ਤੋਂ ਇਲਾਵਾ ਅਹਿਮ ਐਲਾਨ ਕਰ ਰਹੇ ਹਨ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ 
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ