ਲੁਧਿਆਣਾ, 7 ਨਵੰਬਰ | ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਭਲਕੇ ਸ਼ੁੱਕਰਵਾਰ ਤੋਂ ਪੰਜਾਬ ਦੇ ਦੋ ਦਿਨਾਂ ਦੌਰੇ ‘ਤੇ ਆ ਰਹੇ ਹਨ। ਉਹ 8 ਨਵੰਬਰ ਨੂੰ ਲੁਧਿਆਣਾ ਵਿਚ ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਜਦੋਂ ਕਿ ਇਸ ਤੋਂ ਬਾਅਦ ਸੂਬੇ ਦੀਆਂ ਚਾਰ ਸੀਟਾਂ ‘ਤੇ ਹੋਣ ਜਾ ਰਹੀਆਂ ਉਪ ਚੋਣਾਂ ਲਈ ਪ੍ਰਚਾਰ ਮੁਹਿੰਮ ਤੇਜ਼ ਕਰਾਂਗੇ। 9 ਨਵੰਬਰ ਨੂੰ ਉਹ ਹੁਸ਼ਿਆਰਪੁਰ ਦੇ ਚੱਬੇਵਾਲ ਅਤੇ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਵਿਖੇ ਪਾਰਟੀ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਕਰਨਗੇ। ਇਸ ਸਬੰਧੀ ਪਾਰਟੀ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਸਮਾਗਮ ਵਿਚ ਮੁੱਖ ਮੰਤਰੀ ਵੱਲੋਂ 19 ਜ਼ਿਲ੍ਹਿਆਂ ਦੇ 10031 ਸਰਪੰਚਾਂ ਨੂੰ ਸਹੁੰ ਚੁਕਾਈ ਜਾਵੇਗੀ। ਗਿੱਦੜਬਾਹਾ, ਚੱਬੇਵਾਲ, ਬਰਨਾਲਾ ਅਤੇ ਡੇਰਾ ਬਾਬਾ ਨਾਨਕ ਵਿਧਾਨ ਸਭਾ ਹਲਕਿਆਂ ਦੀਆਂ ਉਪ ਚੋਣਾਂ ਤੋਂ ਬਾਅਦ ਬਾਕੀ ਚਾਰ ਜ਼ਿਲ੍ਹਿਆਂ ਸ੍ਰੀ ਮੁਕਤਸਰ ਸਾਹਿਬ, ਹੁਸ਼ਿਆਰਪੁਰ, ਬਰਨਾਲਾ ਅਤੇ ਗੁਰਦਾਸਪੁਰ ਦੇ ਸਰਪੰਚਾਂ ਅਤੇ 23 ਜ਼ਿਲ੍ਹਿਆਂ ਦੇ 81808 ਨਵੇਂ ਚੁਣੇ ਗਏ ਪੰਚਾਂ ਨੂੰ ਸਹੁੰ ਚੁਕਾਈ ਜਾਵੇਗੀ।

ਮੁੱਖ ਮੰਤਰੀ ਨੇ ਲੋਕਾਂ ਨੂੰ ਚੋਣਾਂ ਲਈ ਸਰਬਸੰਮਤੀ ਨਾਲ ਵੋਟ ਪਾਉਣ ਦੀ ਅਪੀਲ ਕੀਤੀ ਸੀ। ਇਸ ਦਾ ਅਸਰ ਵੀ ਦੇਖਣ ਨੂੰ ਮਿਲਿਆ ਹੈ। ਸੂਬੇ ਵਿਚ ਸਰਬਸੰਮਤੀ ਨਾਲ 3037 ਸਰਪੰਚ ਚੁਣੇ ਗਏ। ਇਨ੍ਹਾਂ ਵਿੱਚੋਂ ਸਭ ਤੋਂ ਵੱਧ 336 ਸਰਪੰਚ ਫ਼ਿਰੋਜ਼ਪੁਰ ਜ਼ਿਲ੍ਹੇ ਵਿਚ 335 ਸਰਪੰਚ ਗੁਰਦਾਸਪੁਰ ਅਤੇ 334 ਸਰਪੰਚ ਤਰਨਤਾਰਨ ਵਿਚ ਸਰਬਸੰਮਤੀ ਨਾਲ ਚੁਣੇ ਗਏ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮਾਗਮ ਦੀ ਸਫ਼ਲਤਾ ਲਈ ਸੂਬਾ ਸਰਕਾਰ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)