ਨਵੀਂ ਦਿੱਲੀ/ਚੰਡੀਗੜ੍ਹ | ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੀ ਸਿਆਸਤ ‘ਚ ਅੱਜ ਵੱਡਾ ਐਲਾਨ ਕਰ ਦਿੱਤਾ ਹੈ। ਕੇਜਰੀਵਾਲ ਨੇ ਸਰਕਾਰ ਬਣਨ ‘ਤੇ ਪੰਜਾਬ ਚ ਮੁਫ਼ਤ ਬਿਜਲੀ ਦੇਣ ਦੀ ਗੱਲ ਆਖੀ ਹੈ।
ਪੰਜਾਬੀ ‘ਚ ਕੀਤੇ ਟਵੀਟ ‘ਚ ਕੇਜਰੀਵਾਲ ਨੇ ਕਿਹਾ- ਇੰਨੀ ਮਹਿੰਗਾਈ ਵਿੱਚ ਇੱਕ ਮਹਿਲਾ ਲਈ ਆਪਣਾ ਘਰ ਚਲਾਉਣਾ ਬਹੁਤ ਮੁਸ਼ਕਿਲ ਹੁੰਦਾ ਹੈ।
ਦਿੱਲੀ ਵਿੱਚ ਅਸੀਂ ਹਰ ਪਰਿਵਾਰ ਨੂੰ 200 ਯੂਨਿਟ ਮੁਫ਼ਤ ਬਿਜਲੀ ਦਿੰਦੇ ਹਾਂ। ਮਹਿਲਾਵਾਂ ਬਹੁਤ ਖੁਸ਼ ਹਨ।
ਪੰਜਾਬ ਦੀਆਂ ਮਹਿਲਾਵਾਂ ਵੀ ਬਹੁਤ ਦੁਖੀ ਹਨ। ਪੰਜਾਬ ਵਿੱਚ ਵੀ ਆਪ ਦੀ ਸਰਕਾਰ ਮੁਫ਼ਤ ਬਿਜਲੀ ਦੇਵੇਗੀ।
ਕੱਲ ਚੰਡੀਗੜ੍ਹ ਵਿਖੇ ਮਿਲਦੇ ਹਾਂ।
ਕੇਜਰੀਵਾਲ ਦੇ ਇਸ ਟਵੀਟ ਨੇ ਸਾਫ਼ ਕਰ ਦਿੱਤਾ ਹੈ ਕਿ ਜੇਕਰ ਆਪ ਦੀ ਸਰਕਾਰ ਬਣਦੀ ਹੈ ਤਾਂ ਹਰ ਪਰਿਵਾਰ ਨੂੰ 200 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾਵੇਗੀ।
ਪੰਜਾਬ ਦੇ ਲੋਕ ਮਹਿੰਗੀ ਬਿਜਲੀ ਤੋਂ ਪਰੇਸ਼ਾਨ ਹਨ। ਆਮ ਆਦਮੀ ਪਾਰਟੀ ਦਾ ਇਹ ਵਾਅਦਾ ਚੋਣਾਂ ‘ਚ ਉਨ੍ਹਾਂ ਜ਼ਰੂਰ ਫਾਇਦਾ ਦੇਵੇਗਾ।
ਆਮ ਆਦਮੀ ਪਾਰਟੀ ਦੇ ਇਸ ਐਲਾਨ ਅਤੇ ਪੰਜਾਬ ‘ਚ ਮਹਿੰਗੀ ਬਿਜਲੀ ਬਾਰੇ ਤੁਹਾਡੀ ਕੀ ਰਾਏ ਹੈ। ਕਮੈਂਟ ਕਰ ਜ਼ਰੂਰ ਦੱਸੋ…
(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)