ਚੰਡੀਗੜ੍ਹ | ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਆਪਣੇ ਪੰਜਾਬ ਦੌਰੇ ‘ਤੇ ਵੀਰਵਾਰ ਨੂੰ ਪਠਾਨਕੋਟ ਪਹੁੰਚੇ। ਇੱਥੇ ਉਨ੍ਹਾਂ ਨੇ ਸਭ ਤੋਂ ਪਹਿਲਾਂ ਤਿਰੰਗਾ ਯਾਤਰਾ ਕੱਢੀ।
ਕੇਜਰੀਵਾਲ ਨੇ ਪੰਜਾਬ ਵਿੱਚ ਚੌਥੀ ਗਾਰੰਟੀ ‘ਚ ਪੰਜਾਬ ਵਿੱਚ ਪੈਦਾ ਹੋਣ ਵਾਲੇ ਹਰ ਬੱਚੇ ਨੂੰ ਮੁਫ਼ਤ ਸਿੱਖਿਆ ਦੇਣ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਸਾਰੇ ਅਧਿਆਪਕਾਂ ਨੂੰ ਪੱਕਾ ਕੀਤਾ ਜਾਵੇਗਾ।
ਇਸ ਤੋਂ ਇਲਾਵਾ 5ਵੀਂ ਗਾਰੰਟੀ ਵਿੱਚ ਫੌਜ ਤੇ ਪੰਜਾਬ ਪੁਲਿਸ ਦੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ 1-1 ਕਰੋੜ ਰੁਪਏ ਦਾ ਮਾਣ ਭੱਤਾ ਦੇਣ ਦਾ ਐਲਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਅਸੀਂ ਇਸ ਨੂੰ ਲਾਗੂ ਕਰ ਦਿੱਤਾ ਹੈ।
ਨਵੇਂ ਸਕੂਲ ਬਣਾਵਾਂਗੇ
ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿੱਚ ਪੈਦਾ ਹੋਣ ਵਾਲੇ ਹਰ ਬੱਚੇ ਨੂੰ ਮੁਫਤ ਤੇ ਚੰਗੀ ਸਿੱਖਿਆ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ ਹੋਵੇਗੀ। ਲੋੜ ਅਨੁਸਾਰ ਨਵੇਂ ਸਕੂਲ ਬਣਾਏ ਜਾਣਗੇ।
ਦਿੱਲੀ ‘ਚ ਬਜਟ ਦਾ 25 ਫੀਸਦੀ ਸਕੂਲਾਂ ‘ਤੇ ਖਰਚ ਹੁੰਦਾ ਹੈ। ਨਵੀਆਂ ਇਮਾਰਤਾਂ ਬਣਾਈਆਂ ਜਾਣਗੀਆਂ। ਪੰਜਾਬ ਦੇ ਅਧਿਆਪਕ ਬਹੁਤ ਦੁਖੀ ਹਨ। ਸਾਰੇ ਅਧਿਆਪਕਾਂ ਨੂੰ ਪੱਕਾ ਕੀਤਾ ਜਾਵੇਗਾ। ਉਨ੍ਹਾਂ ਨੂੰ ਚੰਗੀ ਤਨਖਾਹ ਦੇਣਗੇ।
ਸ਼ਹੀਦਾਂ ਦੇ ਪਰਿਵਾਰ ਨਹੀਂ ਭਟਕਣਗੇ
ਜਦੋਂ ਵੀ ਸਾਡਾ ਕੋਈ ਫੌਜੀ ਸ਼ਹੀਦ ਹੁੰਦਾ ਹੈ ਤਾਂ ਪਰਿਵਾਰ ਭਟਕਦਾ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਵਿੱਚ ਰਹਿਣ ਵਾਲਾ ਕੋਈ ਵੀ ਜਵਾਨ ਜਾਂ ਪੰਜਾਬ ਪੁਲਿਸ ਦਾ ਕੋਈ ਜਵਾਨ ਆਪ੍ਰੇਸ਼ਨ ਵਿੱਚ ਸ਼ਹੀਦ ਹੁੰਦਾ ਹੈ ਤਾਂ ਪਰਿਵਾਰ ਨੂੰ 1 ਕਰੋੜ ਰੁਪਏ ਮਾਣ ਭੱਤਾ ਦਿੱਤਾ ਜਾਵੇਗਾ।
ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ
- ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
- ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ
- ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
- ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ