ਤਰਨਤਾਰਨ/ਖਡੂਰ ਸਾਹਿਬ, 18 ਨਵੰਬਰ | ਹਲਕਾ ਖਡੂਰ ਸਾਹਿਬ ਅਧੀਨ ਪੈਂਦੇ ਪਿੰਡ ਭੈਲ ਵਿਖੇ ਦੇਰ ਰਾਤ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਤਰਨਤਾਰਨ ਦੇ ਕੋਰ ਕਮੇਟੀ ਮੈਂਬਰ ਅਤੇ ਪਾਰਟੀ ਦੇ ਸੀਨੀਅਰ ਆਗੂ ਕੁਲਵੰਤ ਸਿੰਘ ਭੈਲ ਦੇ ਘਰ ਬਾਹਰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾਈਆਂ ਗਈਆਂ। ਘਰ ਦੇ ਗੇਟ ਅੱਗੇ ਸਿੱਧੀਆਂ ਗੋਲੀਆਂ ਚਲਾਈਆਂ ਗਈਆਂ ਅਤੇ ਗੇਟ ਦੇ ਦਰਵਾਜ਼ੇ ਵਿਚ ਗੋਲੀਆਂ ਲੱਗੀਆਂ।
ਜਾਣਕਾਰੀ ਅਨੁਸਾਰ ਇਨ੍ਹਾਂ ਵਿਅਕਤੀਆਂ ਨੇ ਪਹਿਲਾਂ ਘਰ ਨੂੰ ਜਾਂਦੀ ਮੇਨ ਬਿਜਲੀ ਦੀ ਸਪਲਾਈ ਵਾਲੀ ਤਾਰ ਕੱਟ ਕੇ ਬਿਜਲੀ ਬੰਦ ਕਰ ਦਿੱਤੀ ਅਤੇ ਇਸ ਘਟਨਾ ਨੂੰ ਅੰਜਾਮ ਦਿੱਤਾ ਤਾਂ ਜੋ ਘਰ ਦੇ ਬਾਹਰ ਲੱਗੇ ਸੀਸੀਟੀਵੀ ਕੈਮਰੇ ਵਿਚ ਘਟਨਾ ਕੈਦ ਨਾ ਹੋ ਸਕੇ। ਇਸ ਮੌਕੇ ਕੁਲਵੰਤ ਸਿੰਘ ਭੈਲ ਨੇ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਕਿ ਇਨ੍ਹਾਂ ਵਿਅਕਤੀਆਂ ਨੂੰ ਜਲਦ ਕਾਬੂ ਕੀਤਾ ਜਾਵੇ। ਇਸ ਸਬੰਧੀ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਜਾਂਚ ਕਰ ਰਹੀ ਹੈ।
(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)