ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਹੱਕ ‘ਚ ਉਤਰੇ ਖਾਲਿਸਤਾਨੀ ਧੜੇ

0
673

ਅੰਮ੍ਰਿਤਸਰ| ਖਾਲਿਸਤਾਨੀ ਜਥੇਬੰਦੀਆਂ ਨੇ ਆਪਣੀ ਹਿੰਸਕ ਰਵਾਇਤ ਨੂੰ ਅੱਗੇ ਤੋਰਦਿਆਂ ਅਖੌਤੀ 30 ਅਪ੍ਰੈਲ ਨੂੰ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਸਾਥੀਆਂ ਦੀ ਰਿਹਾਈ ਦੇ ਨਾਂ ’ਤੇ ਵੈਨਕੂਵਰ ਸਥਿਤ ਭਾਰਤੀ ਕੌਂਸਲੇਟ ਦੇ ਸਾਹਮਣੇ ਨਾਅਰੇਬਾਜ਼ੀ ਕੀਤੀ।

ਕੌਂਸਲ ਆਫ ਸਿੱਖਸ ਫਾਰ ਜਸਟਿਸ ਅਤੇ 8 ਗੁਰਦੁਆਰਾ ਸਾਹਿਬ ਦੀ ਅਗਵਾਈ ਹੇਠ ਹੋਏ ਇਸ ਧਰਨੇ ਦੌਰਾਨ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਗ੍ਰਿਫ਼ਤਾਰ ਵਿਅਕਤੀਆਂ ਦੀ ਰਿਹਾਈ ਦੀ ਗੱਲ ਕੀਤੀ ਅਤੇ ਆਪਣੇ ਖਾਲਿਸਤਾਨ ਏਜੰਡੇ ‘ਤੇ ਜ਼ੋਰ ਦਿੱਤਾ।

ਇਸ ਦੌਰਾਨ ਉਨ੍ਹਾਂ ਨਾਅਰੇਬਾਜ਼ੀ ਕਰਨ ਦੇ ਨਾਲ-ਨਾਲ ਖਾਲਿਸਤਾਨੀ ਝੰਡੇ ਵੀ ਲਹਿਰਾਏ। ਇਸ ਸਭ ਦੇ ਬਾਵਜੂਦ ਇਤਿਹਾਸ ਨੂੰ ਦੁਹਰਾਉਂਦੇ ਹੋਏ ਇਨ੍ਹਾਂ ਅਖੌਤੀ ਖਾਲਿਸਤਾਨੀ ਅਲੰਬਰਦਾਰਾਂ ਨੇ ਆਪਣੀ ਮੰਗ ਸਬੰਧੀ ਕੋਈ ਵੀ ਮੰਗ ਪੱਤਰ ਅਧਿਕਾਰੀਆਂ ਨੂੰ ਨਹੀਂ ਸੌਂਪਿਆ।