ਅਮਰੀਕਾ। ਸਾਨ ਫਰਾਂਸਿਸਕੋ ਸਥਿਤ ਭਾਰਤੀ ਵਣਜ ਦੂਤਘਰ ‘ਤੇ ਹਮਲੇ ਦੀ ਘਟਨਾ ਸਾਹਮਣੇ ਆਈ ਹੈ। ਸਥਾਨਕ ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਇਹ ਘਟਨਾ ਐਤਵਾਰ ਸਵੇਰੇ 1.30 ਤੋਂ 2.30 ਦਰਮਿਆਨ ਵਾਪਰੀ।ਕਥਿਤ ਤੌਰ ‘ਤੇ ਕੁਝ ਖਾਲਿਸਤਾਨੀ ਸਮਰਥਕਾਂ ਨੇ ਦੂਤਾਵਾਸ ‘ਤੇ ਹਮਲਾ ਕਰ ਕੇ ਅੱਗ ਲਗਾ ਦਿੱਤੀ। ਪਿਛਲੇ ਪੰਜ ਮਹੀਨਿਆਂ ਵਿੱਚ ਇਹ ਦੂਜੀ ਅਜਿਹੀ ਘਟਨਾ ਹੈ ਜਦੋਂ ਖਾਲਿਸਤਾਨੀ ਸਮਰਥਕਾਂ ਵੱਲੋਂ ਭਾਰਤੀ ਦੂਤਘਰ ਨੂੰ ਨਿਸ਼ਾਨਾ ਬਣਾਇਆ ਗਿਆ ਹੈ।
ਸਥਾਨਕ ਚੈਨਲ ਦੀਆ ਟੀਵੀ ਦੀ ਰਿਪੋਰਟ ਮੁਤਾਬਕ ਅਮਰੀਕਾ ਨੇ ਇਸ ਘਟਨਾ ਦੀ ਸਖ਼ਤ ਨਿੰਦਾ ਕੀਤੀ ਹੈ। ਸਾਨ ਫਰਾਂਸਿਸਕੋ ਦੇ ਫਾਇਰ ਵਿਭਾਗ ਨੇ ਦੂਤਾਵਾਸ ਵਿੱਚ ਲੱਗੀ ਅੱਗ ਨੂੰ ਗੰਭੀਰ ਰੂਪ ਧਾਰਨ ਕਰਨ ਤੋਂ ਪਹਿਲਾਂ ਹੀ ਕਾਬੂ ਕਰ ਲਿਆ। ਰਿਪੋਰਟ ਮੁਤਾਬਕ ਦੂਤਾਵਾਸ ਨੂੰ ਅੱਗ ਲੱਗਣ ਕਾਰਨ ਜ਼ਿਆਦਾ ਨੁਕਸਾਨ ਨਹੀਂ ਹੋਇਆ ਹੈ ਅਤੇ ਨਾ ਹੀ ਕੋਈ ਕਰਮਚਾਰੀ ਜ਼ਖਮੀ ਹੋਇਆ ਹੈ। ਕਥਿਤ ਤੌਰ ‘ਤੇ ਖਾਲਿਸਤਾਨੀ ਸਮਰਥਕਾਂ ਨੇ ਇਸ ਘਟਨਾ ਸਬੰਧੀ ਇੱਕ ਵੀਡੀਓ ਵੀ ਜਾਰੀ ਕੀਤੀ ਹੈ।
ਨਿੱਝਰ ਦੀ ਗੋਲੀ ਮਾਰ ਕੇ ਕੀਤੀ ਸੀ ਹੱਤਿਆ
ਖਾਲਿਸਤਾਨੀ ਸਮਰਥਕਾਂ ਵੱਲੋਂ ਸਾਂਝੀ ਕੀਤੀ ਗਈ ਵੀਡੀਓ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਉਨ੍ਹਾਂ ਨੇ ਕੈਨੇਡਾ ਵਿੱਚ ਹਰਦੀਪ ਸਿੰਘ ਨਿੱਝਰ ਦੀ ਗੋਲ਼ੀ ਮਾਰ ਕੇ ਹੱਤਿਆ ਕਰਨ ਦੇ ਵਿਰੋਧ ਵਿੱਚ ਦੂਤਘਰ ‘ਤੇ ਹਮਲਾ ਕੀਤਾ ਸੀ। ਕੈਨੇਡਾ ਦੇ ਸਰੀ ‘ਚ ਨਿੱਝਰ ਦੀ ਦੋ ਅਣਪਛਾਤੇ ਬੰਦੂਕਧਾਰੀਆਂ ਨੇ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ। ਨਿੱਝਰ ਸਿੱਖਸ ਫਾਰ ਜਸਟਿਸ (SFJ) ਨਾਲ ਵੀ ਜੁੜੇ ਹੋਏ ਸਨ ਅਤੇ ਕੈਨੇਡਾ ਵਿੱਚ ਗੁਰੂ ਨਾਨਕ ਸਿੱਖ ਗੁਰਦੁਆਰਾ ਦੇ ਪ੍ਰਧਾਨ ਵੀ ਸਨ।
ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਮੈਥਿਊ ਮਿਲਰ ਨੇ ਟਵੀਟ ਕੀਤਾ, “ਅਮਰੀਕਾ ਸੈਨ ਫਰਾਂਸਿਸਕੋ ਵਿੱਚ ਭਾਰਤੀ ਵਣਜ ਦੂਤਘਰ ਦੇ ਖਿਲਾਫ ਕਥਿਤ ਭੰਨਤੋੜ ਅਤੇ ਅੱਗਜ਼ਨੀ ਦੀ ਕੋਸ਼ਿਸ਼ ਦੀ ਸਖਤ ਨਿੰਦਾ ਕਰਦਾ ਹੈ।” ਉਨ੍ਹਾਂ ਨੇ ਇਸ ਨੂੰ ਅਮਰੀਕਾ ‘ਚ ਵਿਦੇਸ਼ੀ ਡਿਪਲੋਮੈਟਾਂ ਖਿਲਾਫ ਅਪਰਾਧ ਦੱਸਿਆ ਹੈ।
ਦੂਤਘਰ ‘ਤੇ ਹਮਲਾ ਮਾਰਚ ‘ਚ ਹੋਇਆ ਦੱਸਿਆ ਗਿਆ ਸੀ
ਇਸ ਤੋਂ ਪਹਿਲਾਂ ਮਾਰਚ ਵਿੱਚ ਖਾਲਿਸਤਾਨੀ ਸਮਰਥਕਾਂ ਨੇ ਸਾਨ ਫਰਾਂਸਿਸਕੋ ਵਿੱਚ ਭਾਰਤੀ ਦੂਤਾਵਾਸ ਉੱਤੇ ਹਮਲਾ ਕੀਤਾ ਸੀ ਅਤੇ ਇਮਾਰਤ ਨੂੰ ਨੁਕਸਾਨ ਪਹੁੰਚਾਇਆ ਸੀ। ਇਸ ਘਟਨਾ ਦੀ ਭਾਰਤ ਅਤੇ ਅਮਰੀਕੀ ਸਰਕਾਰਾਂ ਵੱਲੋਂ ਨਿਖੇਧੀ ਕੀਤੀ ਗਈ ਅਤੇ ਹਮਲੇ ਵਿੱਚ ਸ਼ਾਮਲ ਲੋਕਾਂ ਖ਼ਿਲਾਫ਼ ਤੁਰੰਤ ਕਾਰਵਾਈ ਦੀ ਮੰਗ ਕੀਤੀ ਗਈ।
ਇਸ ਹਮਲੇ ਨੂੰ ਅੰਜਾਮ ਦੇਣ ਲਈ ਖਾਲਿਸਤਾਨੀ ਸਮਰਥਕ ਪ੍ਰਦਰਸ਼ਨਕਾਰੀਆਂ ਨੇ ਨਾਅਰੇਬਾਜ਼ੀ ਕਰਦੇ ਹੋਏ ਦੂਤਾਵਾਸ ਦੇ ਅਹਾਤੇ ਦੇ ਸਾਹਮਣੇ ਲਗਾਏ ਗਏ ਬੈਰੀਕੇਡਾਂ ਨੂੰ ਤੋੜ ਦਿੱਤਾ ਅਤੇ ਉਥੇ ਦੋ ਖਾਲਿਸਤਾਨੀ ਝੰਡੇ ਲਗਾ ਦਿੱਤੇ। ਹਾਲਾਂਕਿ ਦੂਤਾਵਾਸ ਦੇ ਕਰਮਚਾਰੀਆਂ ਨੇ ਜਲਦੀ ਹੀ ਇਨ੍ਹਾਂ ਝੰਡਿਆਂ ਨੂੰ ਹਟਾ ਦਿੱਤਾ। ਇਸ ਤੋਂ ਪਹਿਲਾਂ ਲੰਡਨ ਵਿੱਚ ਵੀ ਅਜਿਹੀ ਹੀ ਇੱਕ ਘਟਨਾ ਸਾਹਮਣੇ ਆਈ ਸੀ ਜਦੋਂ ਖਾਲਿਸਤਾਨੀ ਸਮਰਥਕਾਂ ਦੇ ਇੱਕ ਸਮੂਹ ਨੇ ਲੰਡਨ ਵਿੱਚ ਭਾਰਤੀ ਦੂਤਾਵਾਸ ਉੱਤੇ ਹਮਲਾ ਕੀਤਾ ਸੀ। ਦੂਤਘਰ ‘ਤੇ ਲੱਗੇ ਤਿਰੰਗੇ ਨਾਲ ਵੀ ਛੇੜਛਾੜ ਕੀਤੀ ਗਈ।
(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ