ਖਾਲਸਾ ਏਡ ਦੇ ਮੁੱਖੀ ਰਵੀ ਸਿੰਘ ਦਾ ਟਵਿੱਟਰ ਅਕਾਊਂਟ ਭਾਰਤ ‘ਚ ਬੈਨ, ਮੋਦੀ ਸਰਕਾਰ ‘ਤੇ ਸਾਧਿਆ ਨਿਸ਼ਾਨਾ

0
2053

ਚੰਡੀਗੜ੍ਹ | ਖਾਲਸਾ ਏਡ ਦੇ ਮੁੱਖੀ ਰਵੀ ਸਿੰਘ ਖਾਲਸਾ ਦਾ ਭਾਰਤ ਵਿਚ ਟਵਿੱਟਰ ਅਕਾਊਂਟ ਬੈਨ ਕੀਤਾ ਹੈ। ਇਸ ਦੀ ਜਾਣਕਾਰੀ ਉਹਨਾਂ ਨੇ ਆਪ ਸੋਸ਼ਲ ਮੀਡੀਆ ਉਪਰ ਦਿੱਤੀ ਹੈ। ਰਵੀ ਸਿੰਘ ਖਾਲਸਾ ਨੇ ਭਾਜਪਾ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਭਾਜਪਾ ਅਧੀਨ ਲੋਕਤੰਤਰ ਦਾ ਅਸਲੀ ਚਿਹਰਾ ਸਾਹਮਣੇ ਆਇਆ ਹੈ। ਸਿੱਖਾਂ ਦੇ ਸੋਸ਼ਲ ਮੀਡੀਆ ਖਾਤਿਆਂ ‘ਤੇ ਪਾਬੰਦੀ ਲਾਉਣ ਨਾਲ ਉਹ ਸਾਡੀ ਉੱਠਦੀ ਆਵਾਜ਼ ਨੂੰ ਰੋਕ ਨਹੀਂ ਸਕਦੇ।
ਦੱਸ ਦਈਏ ਕਿ ਖਾਲਸਾ ਏਡ ਦਾ ਪੂਰੀ ਦੁਨੀਆਂ ਵਿਚ ਨਾਂ ਹੈ। ਮੁਸੀਬਤ ਵਿਚ ਹਰ ਦੇਸ਼ ਨਾਲ ਖੜ੍ਹਨ ਵਾਲੀ ਇਹ ਪੁਰਾਣੀ ਸੰਸਥਾ ਹੈ। ਰਵੀ ਸਿੰਘ ਖਾਲਸਾ ਏਡ ਰਾਹੀਂ ਦੁਨੀਆ ਭਰ ਦੇ ਲੋਕਾਂ ਦੀ ਮਦਦ ਲਈ ਅੱਗੇ ਆਉਂਦੇ ਹਨ। ਕੋਰੋਨਾ ਕਾਲ ਵਿਚ ਵੀ ਉਹਨਾਂ ਨੇ ਲੋਕਾਂ ਦੀ ਕਾਫੀ ਮਦਦ ਕੀਤੀ ਸੀ।
ਤੁਹਾਨੂੰ ਦੱਸ ਦਈਏ ਕਿ ਪਹਿਲਾਂ ਕੇਂਦਰ ਸਰਕਾਰ ਨੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ SYL ਗੀਤ ਯੂ-ਟਿਊਬ ‘ਤੇ ਬੈਨ ਕਰ ਦਿੱਤਾ ਸੀ। ਟਵਿੱਟਰ ਵਲੋਂ ਕਿਸਾਨ ਏਕਤਾ ਮੋਰਚਾ ਤੇ ਟਰੈੱਕਟ ਟੂ ਟਵਿੱਟਰ ਦੇ ਖਾਤੇ ਬੰਦ ਕਰਨ ਤੋਂ ਬਾਅਦ ਖਾਲਸਾ ਏਡ ਦੇ ਰਵੀ ਸਿੰਘ ਖਾਲਸਾ ਦਾ ਟਵਿੱਟਰ ਅਕਾਊਂਟ ਭਾਰਤ ਵਿੱਚ ਬੈਨ ਕਰ ਦਿੱਤਾ ਹੈ।