ਲੁਧਿਆਣਾ ਦੀ ਸ਼ਿਮਲਾਪੁਰੀ ਨਹਿਰ ’ਤੇ ਸਥਾਪਿਤ ਹੋਵੇਗਾ ਖੰਡਾ ਸਾਹਿਬ, ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀ ਯਾਦ ’ਚ MLA ਕੁਲਵੰਤ ਸਿੰਘ ਸਿੱਧੂ ਨੇ ਕੀਤਾ ਉਦਘਾਟਨ

0
11

ਲੁਧਿਆਣਾ, 29 ਅਕਤੂਬਰ | ਲੁਧਿਆਣਾ ਦੇ ਹਲਕਾ ਆਤਮ ਨਗਰ ਅਧੀਨ ਆਉਂਦੀ ਸ਼ਿਮਲਾਪੁਰੀ ਨਹਿਰ ’ਤੇ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀ ਯਾਦ ਵਿੱਚ ਖੰਡਾ ਸਾਹਿਬ ਸਥਾਪਿਤ ਕੀਤਾ ਜਾਵੇਗਾ। ਇਸ ਕਾਰਜ ਦੀ ਸ਼ੁਰੂਆਤ ਲਈ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਉਦਘਾਟਨ ਕੀਤਾ ਗਿਆ।

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਦੱਸਿਆ ਕਿ ਸੰਗਤਾਂ ਵੱਲੋਂ ਲੰਬੇ ਸਮੇਂ ਤੋਂ ਇਸ ਸਥਾਨ ’ਤੇ ਖੰਡਾ ਸਾਹਿਬ ਸਥਾਪਿਤ ਕਰਨ ਦੀ ਮੰਗ ਕੀਤੀ ਜਾ ਰਹੀ ਸੀ। ਸੰਗਤਾਂ ਦੀ ਇਸ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਅੱਜ ਇਸ ਕਾਰਜ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਬਹੁਤ ਜਲਦ ਇੱਥੇ ਖੰਡਾ ਸਾਹਿਬ ਦੀ ਸਥਾਪਨਾ ਕਰ ਦਿੱਤੀ ਜਾਵੇਗੀ।

ਉੱਥੇ ਹੀ ਸ਼ਹੀਦ ਬਾਬਾ ਦੀਪ ਸਿੰਘ ਜੀ ਰੰਗਰੇਟਾ ਭਲਾਈ ਫੈਡਰੇਸ਼ਨ ਦੇ ਆਗੂ ਸਤਨਾਮ ਬੋਬੀ ਨੇ ਦੱਸਿਆ ਕਿ ਜਥੇਬੰਦੀ ਵੱਲੋਂ ਹਰ ਸਾਲ ਇਸ ਸਥਾਨ ’ਤੇ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀ ਯਾਦ ਵਿੱਚ ਸਮਾਗਮ ਕਰਵਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇੱਥੇ ਖੰਡਾ ਸਾਹਿਬ ਦੀ ਸਥਾਪਨਾ ਕਰਵਾਉਣਾ ਸੰਗਤਾਂ ਦੀ ਲੰਬੇ ਸਮੇਂ ਤੋਂ ਇੱਛਾ ਸੀ।

ਉਨ੍ਹਾਂ ਦੱਸਿਆ ਕਿ ਅੱਜ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਮੌਕੇ ’ਤੇ ਪਹੁੰਚ ਕੇ ਉਦਘਾਟਨ ਕੀਤਾ ਅਤੇ ਜਲਦ ਹੀ ਖੰਡਾ ਸਾਹਿਬ ਸਥਾਪਿਤ ਕਰਨ ਦਾ ਭਰੋਸਾ ਦਿੱਤਾ।

ਇਸ ਉਪਰਾਲੇ ਨਾਲ ਸ਼ਿਮਲਾਪੁਰੀ ਨਹਿਰ ’ਤੇ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਇੱਕ ਵਿਸ਼ੇਸ਼ ਯਾਦਗਾਰੀ ਸਥਾਨ ਸਥਾਪਿਤ ਕੀਤਾ ਜਾਵੇਗਾ।