ਖੰਨਾ : ਪਿਤਾ ਦੀ ਮੌ.ਤ ਦੇ 12 ਦਿਨਾਂ ਬਾਅਦ ਇਕਲੌਤੇ ਪੁੱਤ ਦੀ ਵੀ ਮੌ/ਤ, ਹਾਦਸੇ ਪਿੱਛੋਂ ਨਹਿਰ ‘ਚੋਂ ਮਿਲੀ ਲਾ.ਸ਼

0
126

ਖੰਨਾ, 25 ਜਨਵਰੀ| ਖੰਨਾ ‘ਚ ਇੱਕ ਵਾਹਨ ਬਾਈਕ ਸਵਾਰ ਨੌਜਵਾਨ ਨੂੰ ਟੱਕਰ ਮਾਰ ਕੇ ਮੌਕੇ ਤੋਂ ਫਰਾਰ ਹੋ ਗਿਆ। ਇਸ ਤੋਂ ਬਾਅਦ ਬਾਈਕ ਸਮੇਤ ਨੌਜਵਾਨ ਦੀ ਲਾਸ਼ ਨਹਿਰ ‘ਚੋਂ ਬਰਾਮਦ ਹੋਈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਉਸ ਦੇ ਪਿਤਾ ਦੀ ਵੀ 12 ਦਿਨ ਪਹਿਲਾਂ ਮੌਤ ਹੋ ਗਈ ਸੀ।

ਪੁਲਿਸ ਅਨੁਸਾਰ ਇਹ ਹਾਦਸਾ ਖੰਨਾ ਤੋਂ ਖਮਾਣੋਂ ਨੂੰ ਜਾਂਦੇ ਰਾਹ ’ਤੇ ਪਿੰਡ ਸੇਹ ਨੇੜੇ ਵਾਪਰਿਆ। ਮ੍ਰਿਤਕ ਦੀ ਪਛਾਣ ਰਾਮ ਰਤਨਾ (28) ਵਾਸੀ ਪਿੰਡ ਸੰਗਤਪੁਰਾ ਵਜੋਂ ਹੋਈ ਹੈ। ਰਾਮ ਰਤਨਾ ਬਾਈਕ ‘ਤੇ ਖੰਨਾ ਤੋਂ ਆਪਣੇ ਪਿੰਡ ਜਾ ਰਿਹਾ ਸੀ। ਰਸਤੇ ਵਿੱਚ ਕਿਸੇ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ ਅਤੇ ਉਹ ਨਹਿਰ ਵਿੱਚ ਡਿੱਗ ਗਿਆ। ਕਿਸੇ ਰਾਹਗੀਰ ਨੇ ਨੌਜਵਾਨ ਨੂੰ ਦੇਖ ਕੇ 108 ਐਂਬੂਲੈਂਸ ਨੂੰ ਫੋਨ ਕਰਕੇ ਬੁਲਾਇਆ।

ਜਦੋਂ ਤੱਕ ਐਂਬੂਲੈਂਸ ਕਰਮਚਾਰੀ ਜ਼ਖਮੀ ਨੌਜਵਾਨ ਨੂੰ ਲੈ ਕੇ ਸਿਵਲ ਹਸਪਤਾਲ ਪਹੁੰਚੇ, ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ। ਇਸ ਹਾਦਸੇ ਸਬੰਧੀ ਥਾਣਾ ਸਦਰ ਵਿੱਚ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਐਸਐਚਓ ਦਵਿੰਦਰਪਾਲ ਸਿੰਘ ਨੇ ਦੱਸਿਆ ਕਿ ਉਸ ਸੜਕ ’ਤੇ ਲੱਗੇ ਸੀਸੀਟੀਵੀ ਕੈਮਰੇ ਦੀ ਫੁਟੇਜ ਤੋਂ ਮੁਲਜ਼ਮਾਂ ਦਾ ਪਤਾ ਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।