<p><strong>ਲੁਧਿਆਣਾ &vert;<&sol;strong> ਖੰਨਾ ਦੇ ਰਹਿਣ ਵਾਲੇ 51 ਸਾਲਾ ਸ਼ਮਸ਼ੇਰ ਸਿੰਘ ਨੇ ਜ਼ਹਿਰ ਨਿਗਲ ਕੇ ਜੀਵਨ ਲੀਲਾ ਸਮਾਪਤ ਕਰ ਲਈ। ਜਾਣਕਾਰੀ ਅਨੁਸਾਰ ਸ਼ਮਸ਼ੇਰ ਸਿੰਘ ਦਾ ਪਿਛਲੇ 4 ਸਾਲਾਂ ਤੋਂ 28 ਸਾਲਾ ਔਰਤ ਨਾਲ ਸਬੰਧ ਸੀ। ਹੁਣ ਔਰਤ ਨੇ ਉਸ ਨੂੰ ਜਵਾਬ ਦੇ ਦਿੱਤਾ ਸੀ&comma; ਜਿਸ ਕਾਰਨ ਉਸ ਨੇ ਜ਼ਹਿਰ ਨਿਗਲ ਲਿਆ।<&sol;p>&NewLine;<p>ਉਸ ਦੀ ਹਾਲਤ ਵਿਗੜਨ &&num;8216&semi;ਤੇ ਪਰਿਵਾਰਕ ਮੈਂਬਰ ਸ਼ਮਸ਼ੇਰ ਸਿੰਘ ਨੂੰ ਖੰਨਾ ਦੇ ਸਿਵਲ ਹਸਪਤਾਲ ਲੈ ਗਏ&comma; ਜਿੱਥੇ ਉਸ ਦੀ ਮੌਤ ਹੋ ਗਈ। ਥਾਣਾ ਸਿਟੀ 2 ਦੇ ਐਸਐਚਓ ਗੁਰਮੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮ੍ਰਿਤਕ ਸ਼ਮਸ਼ੇਰ ਸਿੰਘ ਦੀ ਪੁੱਤਰੀ ਪ੍ਰਿਆ ਦੇ ਬਿਆਨਾਂ ’ਤੇ ਕੇਸ ਦਰਜ ਕਰ ਕੇ ਮੁਲਜ਼ਮ ਜੋਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।<&sol;p>&NewLine;<p>ਜਾਣਕਾਰੀ ਅਨੁਸਾਰ ਸ਼ਮਸ਼ੇਰ ਸਿੰਘ ਦੀ ਪਤਨੀ ਦੀ ਸਾਲ 2011 ਵਿਚ ਮੌਤ ਹੋ ਗਈ ਸੀ। ਕਰੀਬ 4 ਸਾਲ ਪਹਿਲਾਂ ਜੋਤੀ ਦੀ ਮੁਲਾਕਾਤ ਸ਼ਮਸ਼ੇਰ ਸਿੰਘ ਨਾਲ ਹੋਈ ਸੀ। ਦੋਵੇਂ ਰਿਲੇਸ਼ਨਸ਼ਿਪ &&num;8216&semi;ਚ ਰਹਿਣ ਲੱਗੇ। ਕੁਝ ਦਿਨ ਪਹਿਲਾਂ ਜੋਤੀ ਨੇ ਸ਼ਮਸ਼ੇਰ ਨੂੰ ਛੱਡ ਕੇ ਕਿਸੇ ਹੋਰ ਨਾਲ ਵਿਆਹ ਕਰਵਾ ਲਿਆ ਸੀ। ਇਸੇ ਕਾਰਨ ਸ਼ਮਸ਼ੇਰ ਸਿੰਘ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ ਸੀ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;