ਖੰਨਾ : ਵਿਆਹ ਤੋਂ ਪਰਤਦਿਆਂ ਬਾਈਕ ਸਵਾਰਾਂ ਦੀ ਕਾਰ ਨਾਲ ਹੋਈ ਭਿਆਨਕ ਟੱਕਰ; 2 ਨੌਜਵਾਨਾਂ ਦੀ ਮੌਕੇ ‘ਤੇ ਮੌਤ

0
417

ਖੰਨਾ, 18 ਨਵੰਬਰ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਖੰਨਾ ਦੇ ਲਲਹੇੜੀ ਰੋਡ ‘ਤੇ ਪੈਟਰੋਲ ਪੰਪ ਦੇ ਸਾਹਮਣੇ ਵਾਪਰੇ ਇਕ ਭਿਆਨਕ ਸੜਕ ਹਾਦਸੇ ‘ਚ ਮੋਟਰਸਾਈਕਲ ਸਵਾਰਾਂ ਦੀ ਕਾਰ ਨਾਲ ਟੱਕਰ ਹੋ ਗਈ, ਜਿਸ ‘ਚ 2 ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਇਕ ਗੰਭੀਰ ਜ਼ਖਮੀ ਹੋ ਗਿਆ। ਮ੍ਰਿਤਕਾਂ ਦੀ ਪਛਾਣ ਰੋਹਿਤ 21 ਸਾਲ ਪੁੱਤਰ ਰੋਡਾ ਸਿੰਘ ਵਾਸੀ ਲੋਹਾਰੀ ਕਲਾਂ ਤੇ ਨਵੀ ਪੁੱਤਰ ਕਰਮ ਸਿੰਘ ਵਾਸੀ ਲੋਹਾਰੀ ਕਲਾਂ ਵਜੋਂ ਹੋਈ ਹੈ, ਜਦਕਿ ਗੰਭੀਰ ਜ਼ਖ਼ਮੀ ਦੀ ਪਛਾਣ ਹਰਪ੍ਰੀਤ ਸਿੰਘ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਬਾਈਕ ਸਵਾਰ ਤਿੰਨੇ ਨੌਜਵਾਨ ਇਕ ਵਿਆਹ ਸਮਾਗਮ ਵਿਚ ਸ਼ਾਮਲ ਹੋ ਕੇ ਵਾਪਸ ਆਪਣੇ ਪਿੰਡ ਆ ਰਹੇ ਸਨ। ਜਦੋਂ ਲਲਹੇੜੀ ਰੋਡ ਖੰਨਾ ਵਿਖੇ ਪਹੁੰਚੇ ਤਾਂ ਇਕ ਕਾਰ ਨਾਲ ਟੱਕਰ ਹੋ ਗਈ, ਜਿਸ ਨਾਲ ਦੋਵੇਂ ਨੌਜਵਾਨਾਂ ਦੀ ਮੌਕੇ ‘ਤੇ ਮੌਤ ਹੋ ਗਈ। ਕਾਰ ਚਾਲਕ ਮੌਕੇ ਤੋਂ ਭੱਜ ਗਿਆ। ਪੁਲਿਸ ਨੇ ਮੌਕੇ ਉੱਤੇ ਪਹੁੰਚ ਕੇ ਵਾਹਨਾਂ ਨੂੰ ਕਬਜ਼ੇ ਵਿਚ ਲੈ ਲਿਆ ਅਤੇ ਨੌਜਵਾਨਾਂ ਦੀਆ ਲਾਸ਼ਾਂ ਨੂੰ ਸਿਵਲ ਹਸਪਤਾਲ ਵਿਚ ਲਿਆਂਦਾ।