ਖੰਨਾ : ਚੋਰੀ ਦਾ ਇਲਜ਼ਾਮ ਲੱਗਣ ‘ਤੇ 2 ਬੱਚਿਆਂ ਦੇ ਪਿਓ ਨੇ ਦਿੱਤੀ ਜਾਨ; ਸਰਪੰਚ ਸਮੇਤ 6 ਜਣਿਆਂ ‘ਤੇ ਹੋਈ FIR

0
384

ਖੰਨਾ, 18 ਨਵੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਪੰਜਗਰਾਈਂ ਵਿਚ ਚੋਰੀ ਦਾ ਸ਼ੱਕ ਜਤਾਉਣ ‘ਤੇ ਬੇਇੱਜ਼ਤੀ ਮਹਿਸੂਸ ਕਰਦਿਆਂ 2 ਬੱਚਿਆਂ ਦੇ ਪਿਓ ਨੇ ਜਾਨ ਦੇ ਦਿੱਤੀ। ਪਤਾ ਲੱਗਾ ਹੈ ਕਿ ਕੁਝ ਵਿਅਕਤੀਆਂ ਨੇ ਉਸ ‘ਤੇ ਚੋਰੀ ਦਾ ਸ਼ੱਕ ਜਤਾਇਆ ਸੀ, ਜਿਸ ਕਰਕੇ ਉਸ ਨੇ ਘਰ ਵਿਚ ਮੌਤ ਨੂੰ ਗਲੇ ਲਗਾ ਲਿਆ। ਪੁਲਿਸ ਨੇ ਪਿੰਡ ਦੇ ਸਰਪੰਚ ਸਣੇ 6 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਮ੍ਰਿਤਕ ਦੀ ਪਤਨੀ ਹਰਦੀਪ ਕੌਰ ਨੇ ਦੱਸਿਆ ਕਿ ਪਿੰਡ ਦੇ ਕੁਝ ਲੋਕ ਉਸ ਦੇ ਪਤੀ ਜਗਤਾਰ ਸਿੰਘ ਸੋਨੀ ‘ਤੇ ਚੋਰੀ ਦੇ ਇਲਜ਼ਾਮ ਲਗਾ ਰਹੇ ਸਨ। ਇਸ ਮਾਮਲੇ ਸਬੰਧੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਅਤੇ ਪਤੀ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਕੋਸ਼ਿਸ਼ ਕੀਤੀ। ਉਸ ਦੇ ਪਤੀ ਨੇ ਬੇਇੱਜ਼ਤੀ ਮਹਿਸੂਸ ਕਰਦਿਆਂ ਜਾਨ ਦੇ ਦਿੱਤੀ।

ਥਾਣਾ ਸਦਰ ਦੀ ਪੁਲਿਸ ਨੇ ਹਰਦੀਪ ਕੌਰ ਦੀ ਸ਼ਿਕਾਇਤ ’ਤੇ ਪਿੰਡ ਪੰਜਗਰਾਈਂ ਦੇ ਸਰਪੰਚ ਤੇਜਿੰਦਰ ਸਿੰਘ ਤੇ ਪ੍ਰਦੁਮਣ ਸਿੰਘ ਰਾਜੂ, ਸੁਖਵਿੰਦਰ ਸਿੰਘ, ਜਸਵੀਰ ਕੌਰ, ਰਣਜੀਤ ਸਿੰਘ, ਮਨਜੀਤ ਕੌਰ ਖ਼ਿਲਾਫ਼ ਉਸ ਦੇ ਪਤੀ ਜਗਤਾਰ ਸਿੰਘ ਨੂੰ ਮਰਨ ਲਈ ਮਜਬੂਰ ਕਰਨ ਦੇ ਦੋਸ਼ ਹੇਠ ਕੇਸ ਦਰਜ ਕਰ ਲਿਆ ਹੈ। ਡੀਐਸਪੀ ਰਾਜੇਸ਼ ਕੁਮਾਰ ਨੇ ਦੱਸਿਆ ਕਿ ਫਿਲਹਾਲ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ।

(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)