ਖੰਨਾ, 16 ਨਵੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਮਾਲੇਰਕੋਟਲਾ ਰੋਡ ’ਤੇ ਦੇਰ ਰਾਤ ਸੜਕ ਹਾਦਸੇ ’ਚ 2 ਨੌਜਵਾਨਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮਾਲੇਰਕੋਟਲਾ ਸਾਈਡ ਤੋਂ ਖੰਨਾ ਵੱਲ ਮੋਟਰਸਾਈਕਲ ਸਵਾਰ 2 ਨੌਜਵਾਨ ਜਾ ਰਹੇ ਸਨ ਕਿ ਅਚਾਨਕ ਸੰਤੁਲਨ ਵਿਗੜਨ ਕਾਰਨ ਮੋਟਰਸਾਈਕਲ ਟਰੱਕ ਦੀ ਲਪੇਟ ਵਿਚ ਆ ਗਿਆ, ਜਿਸ ਕਾਰਨ ਦੋਵੇਂ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ।
ਦੋਵਾਂ ਨੂੰ ਸਿਵਲ ਹਸਪਤਾਲ ਖੰਨਾ ਲਿਆਂਦਾ ਗਿਆ ਜਿਥੋਂ ਦੋਵਾਂ ਨੂੰ ਕਿਤੇ ਹੋਰ ਰੈਫਰ ਕਰ ਦਿੱਤਾ ਗਿਆ ਪਰ ਦੋਵੇਂ ਨੌਜਵਾਨਾਂ ਦੀ ਰਸਤੇ ’ਚ ਹੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਪ੍ਰੀਤ ਤੇ ਕਾਲਾ ਵਾਸੀ ਬਰਨਾਲਾ ਵਜੋਂ ਹੋਈ ਹੈ। ਦੋਵੇਂ ਨੌਜਵਾਨ ਖੰਨਾ ’ਚ ਕੰਮ ਕਰਦੇ ਸਨ ਤੇ ਕਿਰਾਏ ਦੇ ਮਕਾਨ ’ਚ ਰਹਿੰਦੇ ਸਨ।
ਦੇਰ ਸ਼ਾਮ ਉਹ ਕੰਮ ਨਿਪਟਾ ਕੇ ਮੋਟਰਸਾਈਕਲ ’ਤੇ ਘਰ ਜਾ ਰਹੇ ਸਨ। ਰਸਤੇ ’ਚ ਮਾਲੇਰਕੋਟਲਾ ਰੋਡ ’ਤੇ ਅਚਾਨਕ ਮੋਟਰਸਾਈਕਲ ’ਤੇ ਸੰਤੁਲਨ ਗੁਆ ਬੈਠੇ ਤੇ ਟਰੱਕ ਨਾਲ ਟੱਕਰ ਹੋ ਗਈ। ਟਰੱਕ ਦੇ ਡਰਾਈਵਰ ਨੇ ਦੋਵਾਂ ਨੂੰ ਬਚਾਉਣ ਦੀ ਕਾਫੀ ਕੋਸ਼ਿਸ਼ ਕੀਤੀ ਪਰ ਟਰੱਕ ਨਾਲ ਟਕਰਾ ਕੇ ਦੋਵੇਂ ਗੰਭੀਰ ਜ਼ਖਮੀ ਹੋ ਗਏ।