ਖੰਨਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਦੋਰਾਹਾ ਦੇ ਪਿੰਡ ਗੁਰਥਲੀ ਕੋਲ ਇਕ ਕਾਰ ਨਹਿਰ ਵਿਚ ਡਿੱਗਣ ਨਾਲ ਪਤੀ-ਪਤਨੀ ਦੀ ਮੌਤ ਹੋ ਗਈ। ਪੁਲਿਸ ਨੇ ਗੋਤਾਖੋਰਾਂ ਤੇ ਸਥਾਨਕ ਲੋਕਾਂ ਦੀ ਮਦਦ ਨਾਲ ਕਾਰ ਤੇ ਲਾਸ਼ਾਂ ਬਾਹਰ ਕੱਢੀਆਂ। ਮ੍ਰਿਤਕ ਮੋਗਾ ਦੇ ਰਹਿਣ ਵਾਲੇ ਸਨ।
ਜਾਣਕਾਰੀ ਮੁਤਾਬਕ ਗੁਰਮੇਲ ਸਿੰਘ ਵਾਸੀ ਕਰਤਾਰ ਨਗਰ, ਮੋਗਾ ਆਪਣੀ ਪਤਨੀ ਨਾਲ ਕਾਰ ਵਿਚ ਦੋਰਾਹਾ ਸਾਈਡ ਤੋਂ ਮੋਗਾ ਵੱਲ ਜਾ ਰਹੇ ਸਨ। ਗੁਰਮੇਲ ਸਿੰਘ ਖੁਦ ਕਾਰ ਚਲਾ ਰਿਹਾ ਸੀ। ਲੋਕਾਂ ਮੁਤਾਬਕ ਕਾਰ ਚਾਲਕ ਗੁਰਮੇਲ ਸਿੰਘ ਗੁਰਥਲੀ ਪੁਲ ਕੋਲ ਪਹੁੰਚੇ ਤਾਂ ਉਥੋਂ ਗਲਤ ਰੋਡ ‘ਤੇ ਚਲੇ ਗਏ। ਜਦੋਂ ਉਨ੍ਹਾਂ ਨੇ ਕਾਰ ਵਾਪਸ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸੇ ਸਮੇਂ ਕਾਰ ਬੇਕਾਬੂ ਹੋ ਕੇ ਨਹਿਰ ਵਿਚ ਜਾ ਡਿੱਗੀ।

ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਘਟਨਾ ਦੀ ਜਾਣਕਾਰੀ ਦੇ ਦਿੱਤੀ ਹੈ। ਦੋਰਾਹਾ ਪੁਲਿਸ ਥਾਣੇ ਦੇ ਐੱਸਐੱਚਓ ਵਿਜੇ ਕੁਮਾਰ ਨੇ ਦੱਸਿਆ ਕਿ ਪਰਿਵਾਰ ਦੇ ਲੋਕਾਂ ਦੇ ਪਹੁੰਚਣ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਲਾਸ਼ਾਂ ਨੂੰ ਸਥਾਨਕ ਹਸਪਤਾਲ ਵਿਚ ਰਖਵਾਇਆ ਗਿਆ ਹੈ ਤੇ ਪੋਸਟਮਾਰਟਮ ਤੋਂ ਬਾਅਦ ਪਰਿਵਾਰ ਵਾਲਿਆਂ ਨੂੰ ਸੌਂਪਿਆ ਜਾਵੇਗਾ।
ਗੋਤਾਖੋਰਾਂ ਨੇ ਗੱਡੀ ਨੂੰ ਰੱਸੀ ਦੀ ਮਦਦ ਨਾਲ ਬਾਹਰ ਕੱਢਿਆ। ਕਾਰ ਵਿਚ ਹੀ ਗੁਰਮੇਲ ਸਿੰਘ ਤੇ ਉਸ ਦੀ ਪਤਨੀ ਮਲਕੀਤ ਕੌਰ ਦੀਆਂ ਲਾਸ਼ਾਂ ਮਿਲੀਆਂ, ਜਿਸ ਤੋਂ ਬਾਅਦ ਪੁਲਿਸ ਨੇ ਕਾਰ ਦੀ ਜਾਂਚ ਕੀਤੀ ਤੇ ਉਨ੍ਹਾਂ ਦੇ ਆਧਾਰ ਕਾਰਡ ਦੀ ਮਦਦ ਤੋਂ ਪਤਾ ਲੱਗਾ ਕਿ ਉਹ ਮੋਗਾ ਦੇ ਰਹਿਣ ਵਾਲੇ ਹਨ।
(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ