ਖੰਨਾ : ਪ੍ਰੇਮੀ ਜੋੜੇ ਨੇ ਨਹਿਰ ‘ਚ ਛਾ.ਲ ਮਾਰ ਕੇ ਦਿੱਤੀ ਜਾ.ਨ, ਲਾ.ਸ਼ਾਂ ਦੇ ਬੰਨ੍ਹੇ ਮਿਲੇ ਹੱਥ

0
565

ਖੰਨਾ, 27 ਜਨਵਰੀ | ਖੰਨਾ ‘ਚ ਇਕ ਪ੍ਰੇਮੀ ਜੋੜੇ ਵੱਲੋਂ ਨਹਿਰ ‘ਚ ਛਾਲ ਮਾਰ ਕੇ ਜਾਨ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਦੋਵੇਂ ਵਿਆਹੇ ਹੋਏ ਸਨ। ਉਨ੍ਹਾਂ ਦੀਆਂ ਲਾਸ਼ਾਂ ਦੋਰਾਹਾ ਨਹਿਰ ਵਿਚੋਂ ਮਿਲੀਆਂ ਹਨ। ਉਨ੍ਹਾਂ ਨੇ ਇਕ-ਦੂਜੇ ਦੇ ਹੱਥ ਬੰਨ੍ਹੇ ਹੋਏ ਸਨ। ਦੋਵੇਂ ਕਈ ਦਿਨਾਂ ਤੋਂ ਲਾਪਤਾ ਸਨ। ਪਿੰਡ ਜਟਾਣਾ ਦਾ ਰਹਿਣ ਵਾਲਾ ਵਿਅਕਤੀ 2 ਬੱਚਿਆਂ ਦਾ ਪਿਤਾ ਸੀ। ਉਹ ਇਕ ਪ੍ਰਾਈਵੇਟ ਕੰਪਨੀ ਦੀ ਬੱਸ ਚਲਾਉਂਦਾ ਸੀ। ਨੇੜਲੇ ਪਿੰਡ ਰੁਪਾਲੋਂ ਦੀ ਰਹਿਣ ਵਾਲੀ ਇਕ ਔਰਤ ਨਾਲ ਉਸਦੇ ਪ੍ਰੇਮ ਸੰਬੰਧ ਸਨ। ਔਰਤ ਵੀ ਵਿਆਹੀ ਹੋਈ ਸੀ ਪਰ ਉਹ ਆਪਣੇ ਨਾਨਕੇ ਘਰ ਰਹਿੰਦੀ ਸੀ।

ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਰਿਸ਼ਤੇ ਬਾਰੇ ਘਰ ਪਤਾ ਲੱਗ ਗਿਆ ਸੀ, ਜਿਸ ਕਾਰਨ ਦੋਵਾਂ ਨੇ ਜਾਨ ਦੇ ਦਿੱਤੀ। ਪਰਿਵਾਰਕ ਮੈਂਬਰਾਂ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਤਾਂ ਤਲਾਸ਼ੀ ਦੌਰਾਨ ਉਨ੍ਹਾਂ ਦੀਆਂ ਲਾਸ਼ਾਂ ਮਿਲੀਆਂ। ਮਾਮਲੇ ਦੀ ਜਾਂਚ ਕਰ ਰਹੇ ਏਐਸਆਈ ਬਲਜੀਤ ਸਿੰਘ ਨੇ ਦੱਸਿਆ ਕਿ ਇਹ ਪ੍ਰੇਮ ਸੰਬੰਧ ਦਾ ਮਾਮਲਾ ਜਾਪਦਾ ਹੈ। ਮੌਤ ਦਾ ਹੋਰ ਕੋਈ ਕਾਰਨ ਨਹੀਂ ਹੋ ਸਕਦਾ। ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਧਾਰਾ 174 ਤਹਿਤ ਕਾਰਵਾਈ ਕੀਤੀ ਗਈ ਹੈ।